canada, usa ukPunjab
ਅਮਰੀਕਾ ‘ਚ ਦੋ ਪੰਜਾਬੀ ਨੌਜਵਾਨ ਟਰੱਕ ਡਰਾਈਵਰਾਂ ਦੀ ਮੌਤ

ਤਾਜ਼ਾ ਖ਼ਬਰ ਕੈਲੀਫੋਰਨੀਆ ਤੋਂ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਵਾਸੀ ਦੋ ਪੰਜਾਬੀ ਟਰੱਕ ਡਰਾਈਵਰਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਨ੍ਹਾਂ ਦੀ ਸ਼ਨਾਖਤ ਸ਼ਵਿੰਦਰਜੀਤ ਸਿੰਘ ਅਤੇ ਕ੍ਰਿਪਾਲ ਸਿੰਘ ਵਜੋਂ ਹੋਈ। ਤਾਜ਼ਾ ਮਾਮਲਾ ਜਲੰਧਰ ਦੇ ਬਲਾਕ ਭੋਗਪੁਰ ਦੇ ਪਿੰਡ ਲੜੋਈ ਤੋਂ ਸਾਹਮਣੇ ਆਇਆ ਹੈ। ਇੱਥੋਂ ਦੇ 29 ਸਾਲਾ ਨੌਜਵਾਨ ਸਵਿੰਦਰਜੀਤ ਸਿੰਘ ਦੀ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ‘ਚ ਟਰੱਕ ਪਲਟਣ ਕਾਰਣ ਮੌਤ ਹੋ ਗਈ
ਬੀਤੇ ਵਰ੍ਹੇ ਮ੍ਰਿਤਕ ਸਵਿੰਦਰਜੀਤ ਸਿੰਘ ਦੇ ਵੱਡੇ ਭਰਾ ਵਿੱਕੀ ਦੀ ਵੀ ਪਿਛਲੇ ਸਾਲ ਮੌਤ ਹੋ ਗਈ ਸੀ। ਇਕ ਸਾਲ ਦੇ ਅੰਦਰ ਘਰ ਦੇ ਦੋ ਜਵਾਨ ਪੁੱਤਰਾਂ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਮ੍ਰਿਤਕ ਸਵਿੰਦਰਜੀਤ ਸਿੰਘ ਦੀ ਮਾਤਾ ਸਤਵੰਤ ਕੌਰ ਦੇ ਹੰਝੂ ਰੁਕਣ ਦਾ ਨਾਂ ਨਹੀਂ ਲੈ ਰਹੇ ਤੇ ਘਰ ‘ਚ ਹੁਣ ਸਿਰਫ ਸਵਿੰਦਰਜੀਤ ਸਿੰਘ ਦੇ ਬਜ਼ੁਰਗ ਮਾਪੇ ਜਰਨੈਲ ਸਿੰਘ, ਸਤਵੰਤ ਕੌਰ ਤੇ ਚਾਚਾ ਰਹਿ ਰਹੇ ਹਨ। ਪਿੰਡ ਲੜੋਈ ਵਾਸੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।











