EntertainmentPunjab

ਮੂਸੇਵਾਲਾ ਦੇ ਪਿੰਡ ‘ਚ ਅੱਜ ਮਨਾਈ ਜਾਵੇਗੀ ‘ਕਾਲੀ ਦੀਵਾਲੀ’, ਲੋਕ ਸਿਰਾਂ ‘ਤੇ ਬਣਨਗੇ ਕਾਲੀਆਂ ਪੱਟੀਆਂ, ਨਹੀਂ ਜਗਾਉਣਗੇ ਦੀਵੇ

ਦੀਵਾਲੀ ਵਾਲੇ ਦਿਨ ਸਿਰਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਲੋਕ ਸਿੱਧੂ ਦੇ ਸਮਾਰਕ ‘ਤੇ ਹੋਣਗੇ ਇਕੱਠੇ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਦੇ ਵਾਸੀਆਂ ਨੇ ਇਸ ਵਾਰ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਗੁਰੂਘਰ ‘ਚ ਇਸ ਸੰਬੰਧੀ ਸਭ ਨੂੰ ਸੂਚਿਤ ਕੀਤਾ ਗਿਆ ਹੈ। ਸਿੱਧੂ ਦੇ ਕਤਲ ਖ਼ਿਲਾਫ਼ ਅਤੇ ਉਸ ਨੂੰ ਇਨਸਾਫ਼ ਨਾ ਮਿਲਣ ਦੇ ਚੱਲਦਿਆਂ ਕਾਲੀ ਦੀਵਾਲੀ ਮਨਾਈ ਜਾਵੇਗੀ।ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਮਾਰਕ ‘ਤੇ ਦੀਵਾਲੀ ਦੇ ਦਿਨ ਸਾਰੇ ਧਰਮਾਂ ਦੇ ਵਿਅਕਤੀ ਸਿਰਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਇਕੋ ਸਮੇਂ ਮਿਸ਼ਾਲ ਜਗਾ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣਗੇ ਅਤੇ ਨਾਲ ਹੀ ਸਿੱਧੂ ਦੇ ਸਮਾਰਕ ‘ਤੇ ਵੈਰਾਗਮਈ ਕੀਰਤਨ ਕੀਤਾ ਜਾਵੇਗਾ।

ਜਿਸ ਲਈ ਪਿੰਡ ਮੂਸਾ ‘ਚ ਨਾ ਤਾਂ ਦੀਵੇ ਜਗਾਏ ਜਾਣਗੇ ਅਤੇ ਨਾ ਹੀ ਪਟਾਕੇ ਚਲਾਏ ਜਾਣਗੇ। ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਧਾਰਮਿਕ ਥਾਵਾਂ ‘ਤੇ ਵੀ ਦੀਪਮਾਲਾ ਨਾ ਕਰਨ ਲਈ ਵੀ ਲੋਕਾਂ ਨੂੰ ਅਪੀਲ ਕੀਤੀ ਗਿਆ ਹੈ।

 

ਇਸ ਸੰਬੰਧੀ ਗੱਲ ਕਰਦਿਆਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਕਿਹਾ ਕਿ ਸਾਨੂੰ ਅੰਦਾਜ਼ਾ ਨਹੀਂ ਸੀ ਕਿ ਪਿੰਡ ਵਾਸੀ ਉਨ੍ਹਾਂ ਦੇ ਦੁੱਖ ‘ਚ ਸ਼ਾਮਲ ਹੋਣ ਲਈ ਇਹ ਰਾਹ ਅਪਣਾਉਣਗੇ। ਇਸ ਮੌਕੇ ਮੂਸੇਵਾਲਾ ਦੇ ਇਕ ਪ੍ਰਸ਼ੰਸਕ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ ਪਿੰਡ ਮੂਸਾ ‘ਚ ਬਣਾਈ ਸਿੱਧੂ ਦੀ ਸਮਾਧ ‘ਤੇ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਗੁਰਬਾਣੀ ਦੇ ਜਾਪ ਹੋਣਗੇ ਅਤੇ ਬਾਅਦ ਵਿੱਚ ਸਮਾਧ ਤੋਂ ਲੈ ਕੇ ਘਰ ਤੱਕ ਕੈਂਡਲ ਮਾਰਚ ਕੱਢਿਆ ਜਾਵੇਗੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੇ 5 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਇਸ ਕਤਲਕਾਂਡ ਦੇ ਮੁੱਖ ਦੋਸ਼ੀਆਂ ਤੱਕ ਨਹੀਂ ਪਹੁੰਚ ਸਕੀ ਹੈ।

 

ਹਾਲਾਂਕਿ ਇਸ ‘ਚ ਨਾਮਜ਼ਦ ਕਈ ਮੁਲਜ਼ਮ ਪੁਲਸ ਦੀ ਗ੍ਰਿਫ਼ਤ ‘ਚ ਹਨ ਪਰ ਇਸ ਸੰਬੰਧੀ ਹੁਣ ਤੱਕ ਕਿਸੇ ਨੂੰ ਨਹੀਂ ਪਤਾ ਕਿ ਇਸ ਦਾ ਮਾਸਟਰ ਮਾਈਂਡ ਕੌਣ ਹੈ ਅਤੇ ਕਿਸ ਕਾਰਨ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਪ੍ਰਸ਼ੰਸਕਾਂ ਵੱਲੋਂ ਇਨਸਾਫ਼ ਦਵਾਉਣ ਲਈ ਕੈਂਡਲ ਮਾਰਚ ਕੱਢੇ ਜਾਂਦੇ ਰਹੇ ਹਨ। ਸਿੱਧੂ ਦੇ ਮਾਤਾ-ਪਿਤਾ ਤਾਂ ਕਹਿੰਦੇ ਹਨ ਕਿ ਉਨ੍ਹਾਂ ਨੂੰ ਸਰਕਾਰ ਤੋਂ ਕੁਝ ਖ਼ਾਸ ਉਮੀਦ ਨਹੀਂ ਹੈ ਪਰ ਲੋਕ ਉਨ੍ਹਾਂ ਨਾਲ ਸ਼ੁਰੂ ਤੋਂ ਖੜ੍ਹੇ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਦਾ ਬਹੁਤ ਹੌਂਸਲਾ ਹੈ।

Leave a Reply

Your email address will not be published. Required fields are marked *

Back to top button