
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਅਦਾਲਤ ‘ਚ ਪੇਸ਼ ਨਾ ਹੋਣ ‘ਤੇ 25,000 ਰੁਪਏ ਦਾ ਜੁਰਮਾਨਾ ਲਾਇਆ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ ਇਹ ਜੁਰਮਾਨੇ ਦੀ ਰਕਮ ਪੀਜੀਆਈਐਮਈਆਰ, ਚੰਡੀਗੜ੍ਹ ਵਿਖੇ ਗਰੀਬ ਮਰੀਜ਼ ਭਲਾਈ ਫੰਡ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 4 ਨਵੰਬਰ 2022 ਦੀ ਤਰੀਕ ਤੈਅ ਕੀਤੀ ਹੈ।