ਕੁੰਵਰ ਵਿਜੇ ਪ੍ਰਤਾਪ ਅਤੇ ਸੁਖਪਾਲ ਖਹਿਰਾ ਨੇ ਪਾਈ ਜੱਫ਼ੀ, ਕਿਹਾ ਤਾਨਾਸ਼ਾਹ ਬਣ ਗਏ ਅਰਵਿੰਦ ਕੇਜਰੀਵਾਲ
Kunwar Vijay Pratap and Sukhpal Khaira hugged, said Arvind Kejriwal has become a dictator

Kunwar Vijay Pratap and Sukhpal Khaira hugged, said Arvind Kejriwal has become a dictator
ਆਮ ਆਦਮੀ ਪਾਰਟੀ ਤੋਂ ਮੁਅੱਤਲ ਹੋਣ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਵਿੱਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਮੁਲਾਕਾਤ ਕਰਨ ਵਾਲੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਮੌਜੂਦਾ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਦੋਵਾਂ ਆਗੂਆਂ ਦੀ ਇਸ ਮੁਲਾਕਾਤ ਨੇ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ।
‘ਤਾਨਾਸ਼ਾਹ ਬਣ ਗਏ ਅਰਵਿੰਦ ਕੇਜਰੀਵਾਲ’
ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਹੈ, ਉਹ ਇਸ ਗੱਲ ਦਾ ਸੰਕੇਤ ਹੈ ਕਿ ਆਮ ਆਦਮੀ ਪਾਰਟੀ ਹੁਣ ਉਨ੍ਹਾਂ ਲੋਕਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਜੋ ਸੱਚ ਬੋਲਦੇ ਹਨ ਅਤੇ ਪੰਜਾਬ ਦੇ ਮੁੱਦਿਆਂ ‘ਤੇ ਸਵਾਲ ਉਠਾਉਂਦੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤਾਨਾਸ਼ਾਹ ਬਣ ਗਏ ਹਨ ਅਤੇ ਹੁਣ ਪਾਰਟੀ ਲੋਕਤੰਤਰ ਤੋਂ ਬਹੁਤ ਦੂਰ ਚਲੀ ਗਈ ਹੈ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੀਡੀਆ ਨੂੰ ਇਹ ਵੀ ਕਿਹਾ ਕਿ ਖਹਿਰਾ ਨਾਲ ਉਨ੍ਹਾਂ ਦੀ ਮੁਲਾਕਾਤ ਪੂਰੀ ਤਰ੍ਹਾਂ ਨਿੱਜੀ ਸੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਅਜੇ ਤੱਕ ਪਾਰਟੀ ਵਿੱਚੋਂ ਕੱਢਣ ਸੰਬੰਧੀ ਕੋਈ ਅਧਿਕਾਰਤ ਨੋਟਿਸ ਨਹੀਂ ਮਿਲਿਆ ਹੈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ, “ਮੈਨੂੰ ਅੰਮ੍ਰਿਤਸਰ ਉੱਤਰੀ ਦੇ ਲੋਕਾਂ ਨੇ ਚੁਣਿਆ ਹੈ ਅਤੇ ਮੈਨੂੰ ਕਿਸੇ ਵੀ ਨੇਤਾ ਦੇ ਨਾਮ ‘ਤੇ ਵੋਟਾਂ ਨਹੀਂ ਮਿਲੀਆਂ। ਮੈਂ ਸਿਰਫ ਜਨਤਾ ਦਾ ਰਿਣੀ ਹਾਂ, ਕਿਸੇ ਨੇਤਾ ਦਾ ਨਹੀਂ।”






