ਜਲੰਧਰ : ਛਿੰਦਰਪਾਲ ਸਿੰਘ ਚਾਹਲ
ਡੇਰਾ ਸੰਤ ਬਾਬਾ ਪ੍ਰੀਤਮ ਦਾਸ ਬਾਬੇ ਜੌੜੇ ਰਾਏਪੁਰ ਰਸੂਲਪੁਰ ਦੇ ਗੱਦੀ ਨਸ਼ੀਨ ਸੰਤ ਬਾਬਾ ਨਿਰਮਲ ਦਾਸ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਾਲਿਆਂ ਦੀ ਸਰਪ੍ਰਸਤੀ ਹੇਠ ਅੱਖਾਂ ਦਾ ਫ੍ਰੀ ਮੈਡੀਕਲ ਕੈਂਪ ਸਰਦਾਰ ਸੁੱਚਾ ਸਿੰਘ ਬੇਗਲ ਦੇ ਸਮੂਹ ਪਰਿਵਾਰ ਵੱਲੋਂ ਤੇ ਡਾ ਜਸਵੰਤ ਸਿੰਘ ਸੋਹਲ, ਸ: ਰਜਿੰਦਰ ਸਿੰਘ ,ਸਰਦਾਰ ਮਨਜੀਤ ਸਿੰਘ ,ਸਰਦਾਰ ਗੁਰਮੀਤ ਸਿੰਘ,ਸਰਦਾਰ ਰਵਿੰਦਰ ਸਿੰਘ ਆਦਿ ਵੱਲੋਂ ਸੰਤ ਬਾਬਾ ਪ੍ਰੀਤਮ ਦਾਸ ਚੈਰੀਟੇਬਲ ਹਸਪਤਾਲ ਰਾਏਪੁਰ ਰਸੂਲਪੁਰ ਵਿਖੇ ਲਗਾਇਆ ਗਿਆ ।
ਕੈਂਪ ਦਾ ਉਦਘਾਟਨ ਸੰਤ ਸਰਵਣ ਦਾਸ ਬੋਹਣ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਏ ਸੁਸਾਇਟੀ ਪੰਜਾਬ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ ।ਇਸ ਮੌਕੇ ਦੇ ਸੰਤ ਨਿਰਮਲ ਦਾਸ ਬਾਬੇ ਜੌੜੇ ਵਾਲਿਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਨੇਤਰ ਦਾਨ ਇਕ ਮਹਾਦਾਨ ਹੈ । ਮਰਨ ਉਪਰੰਤ ਸਾਡੀਆਂ ਅੱਖਾਂ ਇਸ ਸੁੰਦਰ ਸੰਸਾਰ ਨੂੰ ਦੇਖ ਰਹੀਆਂ ਹੁੰਦੀਆਂ ਹਨ ।ਇਸ
ਮੌਕੇ ਤੇ ਨੇਤਰਦਾਨ ਕਰਨ ਵਾਲਿਆਂ ਨੂੰ ਸੰਤ ਬਾਬਾ ਨਿਰਮਲ ਦਾਸ ,ਸੁੱਚਾ ਸਿੰਘ ਬੇਗਲ,ਭੈਣ ਸੰਤੋਸ਼ ਕੁਮਾਰੀ , ਸੰਤ ਬਾਬਾ ਜਗੀਰ ਸਿੰਘ ਵੱਲੋਂ ਸਾਂਝੇ ਤੌਰ ਤੇ ਸਰਟੀਫਿਕੇਟ ਵੀ ਦਿੱਤੇ ਗਏ ਅਤੇ ਉਨ੍ਹਾਂ ਨੂੰ ਸਿਰੋਪੇ ਦੇ ਕੇ ਸਨਮਾਨਤ ਵੀ ਕੀਤਾ ਗਿਆ । ਇਸ ਮੌਕੇ ਤੇ ਸੰਤ ਬਾਬਾ ਨਿਰਮਲ ਦਾਸ ਤੇ ਭੈਣ ਸੰਤੋਸ਼ ਕੁਮਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੈਂਪ ‘ਚ 2000 ਮਰੀਜ਼ਾਂ ਦੀਆਂ ਡਾ ਮਨਦੀਪ ਸੂਦ ,ਡਾ ਅਮਨਦੀਪ ਔਜਲਾ ਵਲੋਂ ਜਾਂਚ ਕੀਤੀ ਗਈ ਤੇ 2500 ਮਰੀਜ਼ਾਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ । ਇਸ ਮੌਕੇ ਤੇ ਭੈਣ ਸੰਤੋਸ਼ ਕੁਮਾਰੀ ਪ੍ਰਧਾਨ ਨਾਰੀ ਸ਼ਕਤੀ ਫਾਊਂਡੇਸ਼ਨ ਭਾਰਤ ਵਲੋਂ ਵੀ ਮਰਨ ਉਪਰੰਤ ਆਪਣੇ ਸਰੀਰ ਦੇ ਅੰਗਾਂ ਨੂੰ ਦਾਨ ਕੀਤਾ ਗਿਆ । ਇਸ ਮੌਕੇ ਤੇ ਭੈਣ ਸੰਤੋਸ਼ ਕੁਮਾਰੀ ਨੇ ਸੰਬੋਧਨ ਕਰਦੇ ਹੋਏ ਸੰਗਤਾਂ ਨੂੰ ਆਪਣੇ ਮਰਨ ਉਪਰੰਤ ਅੱਖਾਂ ਤੇ ਸਰੀਰ ਦੇ ਅੰਗਾਂ ਨੂੰ ਦਾਨ ਕਰਨ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਤੇ ਸਿਆਸੀ ਆਗੂਆਂ ਵੱਲੋਂ ਸਾਂਸਦ ਚੌਧਰੀ ਸੰਤੋਖ ਸਿੰਘ, ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ , ਸਦੀਕਾ ਖਾਨ ਵਿਧਾਇਕ ਜੰਮੂ ਕਸ਼ਮੀਰ, ਅਸ਼ਵਨ ਭੱਲਾ ਪ੍ਰਧਾਨ ਲੋਕ ਸਭਾ ਹਲਕਾ ਜਲੰਧਰ ਯੂਥ ਕਾਂਗਰਸ ਪ੍ਰਧਾਨ , ਆਪ ਆਗੂ ਸੁਸ਼ੀਲ ਅੰਗਰਾਲ , ਬੀਰ ਚੰਦ ਸੁਰੀਲਾ ਕੋਆਰਡੀਨੇਟਰ ਆਮ ਆਦਮੀ ਪਾਰਟੀ , ਸੁਰੇਸ਼ ਕਲੇਰ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ,ਕਰਮਪਾਲ ਢਿੱਲੋਂ ਲੋਕ ਕਲਾਵਾਂ ਕਲਚਰਲ ਸੁਸਾਇਟੀ ਕਰਤਾਰਪੁਰ ,ਦਲਵਿੰਦਰ ਦਿਆਲਪੁਰੀ ਪੰਜਾਬੀ ਗਾਇਕ , ਰਾਜ ਕੁਮਾਰ ਡੋਗਰ ,ਰੇਸ਼ਮ ਸਿੰਘ ਭੱਟੀ ਸੇਵਾਮੁਕਤ ਬੈਂਕ ਮੈਨੇਜਰ , ਪ੍ਰਿੰਸੀਪਲ ਪਰਮਜੀਤ ਜੱਸਲ ਆਦਿ ਵੀ ਹਾਜ਼ਰ ਸਨ ।ਇਸ ਮੌਕੇ ਤੇ ਕੈਂਪਸ ਚ ਆਈਆਂ ਸੰਗਤਾਂ ਲਈ ਲੰਗਰ ਦੇ ਅਤੁੱਟ ਪ੍ਰਬੰਧ ਕੀਤੇ ਗਏ ਸਨ।