Punjab
ਅਦਾਲਤ ਨੇ ਪੰਜਾਬ ਦੇ ਸਾਬਕਾ ਮੰਤਰੀ ਦਾ ਪੁੱਤਰ ‘ਭਗੌੜਾ’ ਐਲਾਨਿਆ
Court declares former Punjab minister's son 'absconder

ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ ਸ਼ੁੱਕਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਵਿਸ਼ੇਸ਼ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ‘ਭਗੌੜਾ’ ਐਲਾਨ ਕਰ ਦਿੱਤਾ ਹੈ। ਅਦਾਲਤ ਨੇ ਹਰਪ੍ਰੀਤ ਸਿੰਘ ਦੀਆਂ ਜਾਇਦਾਦਾਂ ਦਾ ਵੇਰਵਾ ਵੀ ਮੰਗਿਆ ਹੈ, ਤਾਂ ਜੋ ਅਪਰਾਧਿਕ ਜ਼ਾਬਤਾ ਸੰਹਿਤਾ (CrPC) ਦੀ ਧਾਰਾ 83 ਤਹਿਤ ਕੁਰਕੀ ਦੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਅਦਾਲਤ ਦੇ ਹੁਕਮਾਂ ਅਨੁਸਾਰ, ‘ਦੋਸ਼ੀ ਹਰਪ੍ਰੀਤ ਸਿੰਘ ਪੁੱਤਰ ਸਾਧੂ ਸਿੰਘ ਧਰਮਸੋਤ ਖ਼ਿਲਾਫ਼ 28 ਮਾਰਚ 2025 ਨੂੰ ਐਲਾਨਨਾਮਾ ਜਾਰੀ ਕੀਤਾ ਗਿਆ ਸੀ। ਉਹ ਅਜੇ ਤੱਕ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। 30 ਦਿਨਾਂ ਦੀ ਕਾਨੂੰਨੀ ਮਿਆਦ ਖ਼ਤਮ ਹੋ ਚੁੱਕੀ ਹੈ, ਇਸ ਲਈ ਦੋਸ਼ੀ ਨੂੰ ਭਗੌੜਾ ਐਲਾਨਿਆ ਜਾਂਦਾ ਹੈ।”








