PoliticsPunjab

ਅਕਾਲੀ ਦਲ ਬਾਦਲ ਫਿਰ ਭਾਜਪਾ ਦਾ ‘ਵੱਡਾ ਭਰਾ’ ਬਣ ਕੇ ਹੋਵੇਗਾ ਘਿਓ ਖਿੱਚੜੀ !

ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀ ਚਰਚਾ ਇਕ ਵਾਰ ਫਿਰ ਛਿੜੀ ਹੈ। ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਆਖਿਆ ਹੈ ਕਿਹਾ ਕਿ ਉਹ ਨਾ ਤਾਂ ਭਾਜਪਾ ਨਾਲ ਸਮਝੌਤਾ ਕਰਵਾਉਣ ਵਾਲੇ ਹਨ ਤੇ ਨਾ ਹੀ ਉਨ੍ਹਾਂ ਦੇ ਕਹਿਣ ਉਤੇ ਕੋਈ ਸਮਝੌਤਾ ਹੋਣਾ ਹੈ ਪਰ ਅਕਾਲੀ ਦਲ ਭਾਜਪਾ ਤੋਂ ਬਿਨਾਂ ਕਿਸੇ ਵੀ ਹੋਰ ਸਿਆਸੀ ਪਾਰਟੀ ਨਾਲ ਸਮਝੌਤਾ ਨਹੀਂ ਕਰ ਸਕਦਾ।

ਮਲੂਕਾ ਨੇ ਦਾਅਵਾ ਕੀਤਾ ਕਿ ਜੇਕਰ ਭਵਿੱਖ ਵਿਚ ਭਾਜਪਾ ਨਾਲ ਪੰਜਾਬ ਅੰਦਰ ਅਕਾਲੀ ਦਲ ਦਾ ਕੋਈ ਸਮਝੌਤਾ ਹੁੰਦਾ ਹੈ ਤਾਂ ਅਕਾਲੀ ਦਲ ਇਸ ਸਮਝੌਤੇ ਵਿਚ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ।

ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੇ ਆਖਿਆ ਹੈ ਕਿ ਜੇਕਰ ਗੱਠਜੋੜ ਹੋਇਆ ਤਾਂ ਸ਼ਰਤਾਂ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਮੁੱਦੇ ਉਤੇ ਅਕਾਲੀ ਦਲ ਨੂੰ ਕਿਸਾਨਾਂ ਨਾਲ ਹੀ ਰਹਿਣਾ ਪੈਣਾ ਸੀ।

Back to top button