
ਸ੍ਰੀ ਮੁਕਤਸਰ ਸਾਹਿਬ ਡੀਸੀ ਦਫਤਰ ਦੇ ਅੰਦਰ ਹੀ ਇਕ ਵਿਅਕਤੀ ਵੱਲੋਂ ਜ਼ਹਿਰ ਨਿਗਲ ਲਿਆ ਗਿਆ ਜਿਸ ਦੇ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਨੌਜਵਾਨ ਨੂੰ ਹਸਪਤਾਲ ਲਿਜਾਂਦਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਪਟਵਾਰੀ ਤੋਂ ਤੰਗ ਆ ਕੇ ਵਿਅਕਤੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਪਰਿਵਾਰਕ ਮੈਂਬਰਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਪੁਸ਼ਤੈਨੀ ਜ਼ਮੀਨ ਉਨ੍ਹਾਂ ਦੇ ਨਾਂ ਨਹੀਂ ਕੀਤੀ ਜਾ ਰਹੀ ਸੀ ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਹੁਣ ਵੀ ਜਦੋਂ ਡੀਸੀ ਦਫਤਰ ਗਿਆ ਤਾਂ ਉਥੇ ਪਟਵਾਰੀ ਤੋਂ ਤੰਗ ਆ ਕੇ ਉਸ ਨੇ ਜ਼ਹਿਰ ਨਿਗਲ ਲਿਆ।









