
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਬੱਚੇ ਖ਼ਿਲਾਫ਼ ਕੇਸ ਦਰਜ ਕਰਨ ਨੂੰ ਗਲਤੀ ਕਰਾਰ ਦਿੱਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪੋਸਟ ਪਾ ਕੇ ਕਿਹਾ ਕਿ ਕਿਸੇ ਅਣਗਹਿਲੀ ਕਾਰਨ ਬੱਚੇ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਹਾਲਾਂਕਿ ਐਫਆਈਆਰ ਵਿੱਚ ਉਸ ਬੱਚੇ ਦਾ ਨਾਮ ਨਹੀਂ ਹੈ। ਬੱਚੇ ਨੂੰ ਦੋਸ਼ੀ ਨਹੀਂ ਮੰਨਿਆ ਜਾਵੇਗਾ। ਕਿਸੇ ਵੀ ਬੇਕਸੂਰ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।