Jalandhar
CPJA ਵਲੋਂ ਪੰਜਾਬ ਪ੍ਰੈਸ ਕਲੱਬ ਦੀਆਂ ਚੋਣਾਂ ਲੜਨ ਦਾ ਐਲਾਨ

ਜਲੰਧਰ / ਜਸਵਿੰਦਰ ਸਿੰਘ ਬੱਲ
ਪੰਜਾਬ ਭਰ ਦੇ ਸਮੂਹ ਪੱਤਰਕਾਰ ਭਾਈਚਾਰੇ ਦੀਆ ਹੱਕੀ ਮੰਗਾਂ ਲਈ ਸਦਾ ਹੀ ਸੰਘਰਸ਼ਸ਼ੀਲ ਰਹਿਣ ਵਾਲੀ ਸਭ ਤੋਂ ਵੱਡੀ ਜੱਥੇਬੰਦੀ “ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ” ਜਲੰਧਰ ਦੇ ਜਿਲ੍ਹਾ ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਇਹ ਐਲਾਨ ਕੀਤਾ ਹੈ ਕਿ 10 ਦਸੰਬਰ ਨੂੰ ਹੋਣ ਜਾ ਰਹੀਆਂ ਪੰਜਾਬ ਪ੍ਰੈਸ ਕਲੱਬ ਦੀਆਂ ਚੋਣਾਂ ਵਿਚ ਐਸੋਸੀਏਸ਼ਨ ਦੇ ਤਜਰਬੇਕਾਰ ਉਮੀਦਵਾਰਾਂ ਨੂੰ ਚੋਣ ਦੰਗਲ ਵਿਚ ਉਤਾਰਿਆ ਜਾਵੇਗਾ।

ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਐਸੋਸੀਏਸ਼ਨ ਵਲੋਂ ਐਲਾਨੇ ਗਏ ਉਮੀਦਵਾਰ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵਲੋਂ ਆਪਣੇ ਉਮੀਦਵਾਰ ਦੇ ਨਾਮਜ਼ਦਗੀ ਪੱਤਰ 2 ਅਤੇ 3 ਦਸੰਬਰ ਨੂੰ ਦਾਖਲ ਕਰਵਾਏ ਜਾਣਗੇ।











