
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੂਬੇ ਭਰ ਵਿੱਚ ਡੀਸੀ ਦਫ਼ਤਰਾਂ ਦੇ ਬਾਹਰ ਕਿਸਾਨ ਪੱਕਾ ਮੋਰਚਾ ਲਾ ਕੇ ਬੈਠੇ ਹਨ। ਫਾਜ਼ਿਲਕਾ ਦੇ ਡੀਸੀ ਦਫ਼ਤਰ ਦੇ ਸਾਹਮਣੇ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੱਕਾ ਮੋਰਚਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਹੁਣ ਸੁਣਵਾਈ ਨਾ ਹੁੰਦੀ ਵੇਖ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਵਿੱਚ 15 ਦਸੰਬਰ ਤੋਂ ਸੂਬੇ ਭਰ ਦੇ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਦਸੰਬਰ ਨੂੰ ਸਾਰੇ ਡੀਸੀ ਦਫ਼ਤਰਾਂ ਦੇ ਮੁੱਖ ਗੇਟ ਬੰਦ ਕਰ ਦਿੱਤੇ ਜਾਣਗੇ ਤੇ ਚਾਰ ਘੰਟੇ ਦੇ ਲਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।









