
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਸੁਰਖਿਆ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਦੇਰ ਰਾਤ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ।ਇੰਸਪੈਕਟਰ ਗੁਰਵਿੰਦਰ ਸਿੰਘ ਬੀਤੇ ਕਲ ਤਖਤ ਸ੍ਰੀ ਦਮਦਮਾ ਸਾਹਿਬ ਤੋ ਅੰਮ੍ਰਿਤਸਰ ਆਏ ਸਨ। ਦੇਰ ਸ਼ਾਮ ਤਕ ਉਹ ਬਿਲਕੁਲ ਠੀਕ ਸਨ ਪਰ ਰਾਤ ਅਚਾਨਕ ਸਾਢੇ ਤਿੰਨ ਵਜੇ ਉਨਾਂ ਨੂੰ ਦਿਲ ਦਾ ਦੌਰਾ ਪਿਆ। ਉਨਾਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਲੈ ਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨਾਂ ਨੂੰ ਮ੍ਰਿਤਕ ਕਰਾਰ ਦਿੱਤਾ।
ਇੰਸਪੈਕਟਰ ਗੁਰਵਿੰਦਰ ਸਿੰਘ 44 ਸਾਲ ਦੇ ਸਨ ਤੇ ਸੀ ਆਰ ਪੀ ਵਿਚ ਬਤੌਰ ਇੰਸਪੈਕਟਰ ਸੇਵਾਵਾਂ ਦੇ ਰਹੇ ਸਨ। ਉਨਾਂ ਦੀ ਮ੍ਰਿਤਕ ਦੇਹ ਉਨਾਂ ਦੇ ਪਿੰਡ ਲੌਗੋਵਾਲ ਵਿਖੇ ਭੇਜ਼ ਦਿੱਤੀ ਗਈ।









