
ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਇੱਕ ਸਿੱਖ ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈੈ। ਗੋਲੀ ਲੱਗਣ ਦੇ ਨਾਲ ਜਿਸ ਕੁੜੀ ਦੀ ਮੌਤ ਹੋਈ ਹੈ ਉਸ ਮ੍ਰਿਤਕ ਕੁੜੀ ਦੀ ਪਛਾਣ ਪਵਨਪ੍ਰੀਤ ਕੌਰ ਦੇ ਵਜੋਂ ਹੋਈ ਹੈ।ਪਵਨਪ੍ਰੀਤ ਕੌਰ ਬਰੈਂਪਟਨ ਵਿਖੇ ਇੱਕ ਗੈਸ ਸਟੇਸ਼ਨ ‘ਤੇ ਕੰਮ ਕਰਦੀ ਸੀ। ਪੀਲ ਰੀਜਨਲ ਪੁਲਿਸ ਨੇ ਉਸ ਦੇ ਕਤਲ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਇਹ ਦੱਸਿਆ ਹੈ ਕਿ ਇਹ ਘਟਨਾ 3 ਦਸੰਬਰ ਦੀ ਨੂੰ ਰਾਤ ਨੂੰ 10 ਵੱਜ ਕੇ 40 ਮਿੰਟ ਦੇ ਕਰੀਬ ਦੀ ਹੈ ਜੋ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਇੱਕ ਪੈਟਰੋ ਵਿਖੇ ਵਾਪਰੀ ਸੀ।
ਫਿਲਹਾਲ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡਿਊਟੀ ਇੰਸਪੈਕਟਰ ਟਿਮ ਨਾਗਟੇਗਲ ਨੇ ਦੱਸਿਆ ਕਿ ਵਾਰਦਾਤ ਵਾਲੀ ਥਾਂ ‘ਤੇ ਕੋਈ ਵੀ ਹਥਿਆਰ ਬਰਾਮਦ ਨਹੀਂ ਹੋਇਆ ਹੈ। ਕਾਲੇ ਕੱਪੜੇ ਪਹਿਨੇ ਦੋਸ਼ੀ ਨੂੰ ਘਟਨਾ ਸਥਾਨ ਤੋਂ ਭੱਜਦੇ ਦੇਖਿਆ ਗਿਆ।







