Jalandhar

DGP ਪੰਜਾਬ ਵਲੋਂ ਜਲੰਧਰ ਦੇ ਗੁਰਦੁਆਰਾ ਸਾਹਿਬ ‘ਚ ਕੀਤੀ ਭੰਨਤੋੜ ਸਬੰਧੀ ਪੁਲਿਸ ਕਮਿਸ਼ਨਰ ਨੂੰ ਹੁਕਮ ਜਾਰੀ

ਡੀ.ਜੀ.ਪੀ. ਗੌਰਵ ਯਾਦਵ (DGP Gaurav Yadav) ਨੇ ਦੱਸਿਆ ਕਿ ਜਲੰਧਰ ਦੇ ਇਕ ਗੁਰਦੁਆਰਾ ਸਾਹਿਬ ‘ਚ ਭੰਨਤੋੜ ਦੀ ਘਟਨਾ ਦੇ ਸਬੰਧ ‘ਚ ਜਲੰਧਰ (Jalandhar) ਦੇ ਪੁਲਿਸ ਕਮਿਸ਼ਨਰ ਨੂੰ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

 

ਡੀ.ਜੀ.ਪੀ. ਨੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ (Amrtipal Singh) ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਂਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਤਰਨਤਾਰਨ ‘ਚ ਥਾਣੇ ‘ਤੇ ਹੋਏ ਰਾਕੇਟ ਹਮਲੇ ਦੇ ਸੰਦਰਭ ‘ਚ ਪੁਲਿਸ ਨੂੰ ਅਹਿਮ ਸੂਚਨਾ ਮਿਲੀ ਹੈ। ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਥਾਣਿਆਂ ਦੀ ਸੁਰੱਖਿਆ ਨੂੰ ਲੈ ਕੇ ਕਦਮ ਚੁੱਕੇ ਹਨ। ਥਾਣਿਆਂ ਵਿੱਚ ਮੁਲਾਜ਼ਮਾਂ ਦੀ ਗਿਣਤੀ ਵਧਾਈ ਗਈ ਹੈ। ਇਸੇ ਤਰ੍ਹਾਂ ਥਾਣਿਆਂ ਦੀ ਚਾਰਦੀਵਾਰੀ ਵੀ ਉੱਚੀ ਕੀਤੀ ਜਾ ਰਹੀ ਹੈ। ਸਰਹੱਦੀ ਇਲਾਕਿਆਂ ਵਿੱਚ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ। ਗੋਲਡੀ ਬਰਾੜ ਦੀ ਵਿਦੇਸ਼ ‘ਚ ਗ੍ਰਿਫ਼ਤਾਰੀ ਦੇ ਸੰਦਰਭ ‘ਚ ਉਨ੍ਹਾਂ ਕਿਹਾ ਕਿ ਉਹ ਇਸ ‘ਤੇ ਕੋਈ ਟਿੱਪਣੀ ਨਹੀਂ ਕਰਨਗੇ। ਇਹ ਸੁਰੱਖਿਆ ਨਾਲ ਜੁੜਿਆ ਮਾਮਲਾ ਹੈ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ‘ਚ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਸਰਹੱਦ ਪਾਰ ਤੋਂ ਪਾਕਿਸਤਾਨ ਭੇਜੇ ਜਾ ਰਹੇ ਹਨ।

ਡੀ.ਜੀ.ਪੀ. ਨੇ ਦੱਸਿਆ ਕਿ ਪਾਕਿਸਤਾਨ ‘ਚ ਬੈਠੇ ਕੁਝ ਅਧਿਕਾਰੀ ਪੰਜਾਬ ‘ਚ ਗੜਬੜ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਯੂਰਪ ਵਿੱਚ ਖਾਲਿਸਤਾਨੀ ਤੱਤਾਂ ਨਾਲ ਸੰਪਰਕ ਬਣਾਇਆ ਹੋਇਆ ਹੈ। ਇਹ ਖਾਲਿਸਤਾਨੀ ਤੱਤ ਪੰਜਾਬ ਦੇ ਨੌਜਵਾਨਾਂ ਨੂੰ ਪੈਸੇ ਦਾ ਲਾਲਚ ਦਿੰਦੇ ਹਨ। ਇਨ੍ਹਾਂ ਤੱਤਾਂ ਨੂੰ ਪਾਕਿਸਤਾਨ ਤੋਂ ਆਰਡਰ ਮਿਲਦੇ ਹਨ। ਤਰਨਤਾਰਨ ਰਾਕੇਟ ਹਮਲੇ ਦੇ ਸੰਦਰਭ ਵਿੱਚ ਡੀ.ਜੀ.ਪੀ.ਦੱਸਿਆ ਕਿ ਮੁੱਖ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ ਪਰ ਉਹ ਜਲਦੀ ਹੀ ਇਸ ਸਬੰਧੀ ਹੋਰ ਅਹਿਮ ਖੁਲਾਸੇ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਜ਼ਬਰਦਸਤੀ ਕਾਲ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Leave a Reply

Your email address will not be published. Required fields are marked *

Back to top button