ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਕਲਾਇਤ ਇਲਾਕੇ ਦੇ ਪਿੰਡ ਸਿਮਲਾ ਵਿਚ ਸਹੁਰਿਆਂ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਜਵਾਈ ਨੂੰ ਜ਼ਿੰਦਾ ਸਾੜ ਦਿੱਤਾ।
ਸੂਚਨਾ ਤੋਂ ਬਾਅਦ ਕਲਾਇਤ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮ੍ਰਿਤਕ ਦੇ ਰਿਸ਼ਤੇਦਾਰਾਂ ਦੀ ਸ਼ਿਕਾਇਤ ‘ਤੇ 5 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਰਾਜੀਵ ਨੂੰ ਫੋਨ ‘ਤੇ ਬੁਲਾਇਆ ਸੀ।
ਰਿਸ਼ਤੇਦਾਰਾਂ ਅਨੁਸਾਰ ਮ੍ਰਿਤਕ ਰਾਜੀਵ ਦਾ ਆਪਣੇ ਸਹੁਰਿਆਂ ਨਾਲ ਪਹਿਲਾਂ ਵੀ ਵਾਦ-ਵਿਵਾਦ ਸੀ। ਐਤਵਾਰ ਉਸ ਨੂੰ ਫੋਨ ਕਰਕੇ ਬੁਲਾਇਆ ਗਿਆ। ਬਾਅਦ ‘ਚ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਗਿਆ ਕਿ ਉਸ ਨੇ ਆਪਣੇ ਆਪ ਨੂੰ ਅੱਗ ਲਗਾ ਲਈ ਹੈ ਪਰ ਮੌਕੇ ‘ਤੇ ਜਾ ਕੇ ਪਤਾ ਲੱਗਾ ਕਿ ਰਾਜੀਵ ‘ਤੇ ਤੇਲ ਛਿੜਕ ਕੇ ਅੱਗ ਲਗਾਈ ਗਈ ਹੈ।
ਪੁਲਿਸ ਜਾਂਚ ਅਧਿਕਾਰੀ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਿਮਲਾ ਵਿੱਚ ਇੱਕ ਵਿਅਕਤੀ ਨੇ ਤੇਲ ਛਿੜਕ ਕੇ ਅੱਗ ਲਾ ਲਈ ਹੈ ਪਰ ਮ੍ਰਿਤਕ ਦੇ ਭਰਾ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਕਿ ਉਸ ਦੇ ਭਰਾ ਨੂੰ ਤੇਲ ਛਿੜਕ ਸਾੜਿਆ ਗਿਆ ਹੈ। ਪੁਲਿਸ ਨੇ ਮ੍ਰਿਤਕ ਦੀ ਭੈਣ ਸਮੇਤ 5 ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੀਂਦ ਦੇ ਪਿੰਡ ਅਮਰਗੜ੍ਹ ਦੇ ਰਹਿਣ ਵਾਲੇ ਮ੍ਰਿਤਕ ਦੇ ਭਰਾ ਸ਼ਿਵ ਕੁਮਾਰ ਨੇ ਕਲਾਇਤ ਥਾਣੇ ਵਿੱਚ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ 3 ਭਰਾ ਅਤੇ 4 ਭੈਣਾਂ ਹਨ।