
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਿੰਘ ਸਾਹਿਬ ਨੂੰ ਦਸਤਾਰ ਅਤੇ ਸਿਰੋਪਾਓ ਭੇਂਟ ਕੀਤਾ ਗਿਆ। ਮੈਨੇਜਰ ਕਰਨੈਨ ਸਿੰਘ ਨੇ ਦੱਸਿਆ ਕਿ ਅੱਜ ਸਿੰਘ ਸਾਹਿਬ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ ਗਿਆ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਤਿਕਾਰ ਵਜੋਂ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਹੋਰਾਂ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧ ਅਤੇ ਸੰਗਤਾਂ ਵੱਲੋਂ ਦਸਤਾਰ ਅਤੇ ਸਿਰੋਪਾਓ ਭੇਂਟ ਕੀਤਾ ਅਤੇ ਮਿਲੀ ਜ਼ਿੰਮੇਵਾਰੀ ਦੀ ਵਧਾਈ ਵੀ ਦਿੱਤੀ ਗਈ ਹੈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇ. ਭਾਗ ਸਿੰਘ, ਜਰਨੈਲ ਸਿੰਘ, ਮਨਦੀਪ ਸਿੰਘ, ਇੰਦਰਜੀਤ ਸਿੰਘ ਗਿੱਲ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਦਰਸ਼ਨ ਸਿੰਘ, ਹਰਵਿੰਦਰ ਕਾਹਲਵਾਂ, ਸਰਬਜੀਤ ਸਿੰਘ ਆਦਿ ਸਮੂਹ ਸਟਾਫ ਨੇ ਗਿਆਨੀ ਸੁਲਤਾਨ ਸਿੰਘ ਹੋਰਨਾਂ ਨੂੰ ਮਿਲਕੇ ਮੁਬਾਰਕਬਾਦ ਵੀ ਦਿੱਤੀ।
ਡੇਰਾ ਗੁਰਦੁਆਰਾ ਸੰਤ ਸਾਗਰ (ਚਾਹ ਵਾਲਾ) ਜੌਹਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਤੇ ਭਗਵਾਨ ਸਿੰਘ ਜੌਹਲ ਵੱਲੋਂ ਜਥੇਦਾਰ ਤਖ਼ਤ ਕੇਸਗੜ੍ਹ ਸਾਹਿਬ ਦਾ ਕੀਤਾ ਸਨਮਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਦੀ ਸੇਵਾ-ਸੰਭਾਲ ਮੌਕੇ ਉੱਘੇ ਧਾਰਮਿਕ ਅਸਥਾਨ ਡੇਰਾ ਗੁਰਦੁਆਰਾ ਸੰਤ ਸਾਗਰ (ਚਾਹ ਵਾਲਾ) ਜੌਹਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਤੇ ਉੱਘੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਵੱਲੋਂ ਸਿੰਘ ਸਾਹਿਬ ਨੂੰ ਦਸਤਾਰ ਤੇ ਸਿਰੋਪਾਓ ਦੇ ਕੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿਥੇ ਬਾਬਾ ਹਰਜਿੰਦਰ ਸਿੰਘ ਨੇ ਸਿੰਘ ਸਾਹਿਬ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੇਵਾ ਪੂਰੀ ਤਨਦੇਹੀ ਨਾਲ ਨਿਭਾਉਣ ਤੇ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਪੂਰੇ ਉਤਸ਼ਾਹ ਤੇ ਚੜ੍ਹਦੀ ਕਲਾ ਨਾਲ ਕਰਨ ਲਈ ਅਰਦਾਸ ਕੀਤੀ, ਉਥੇ ਹੀ ਇਸ ਦੌਰਾਨ ਸੰਤ ਹਰਜਿੰਦਰ ਸਿੰਘ ਨੇ ਗਿਆਨੀ ਸੁਲਤਾਨ ਸਿੰਘ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਕੀਤੀ ਜਾ ਰਹੀ ਸਤਿਕਾਰਤ ਗੰ੍ਥੀ ਸਾਹਿਬ ਦੀ ਸੇਵਾ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ।









