JalandharPunjab

ਜਲੰਧਰ ਦਿਹਾਤੀ ਕ੍ਰਾਇਮ ਬ੍ਰਾਂਚ ਵੱਲੋ 250 ਗ੍ਰਾਮ ਚਰਸ ਸਮੇਤ ਇੱਕ ਨਸ਼ਾ ਤਸਕਰ ਕਾਬੂ

ਜਲੰਧਰ, ਐਚ ਐਸ ਚਾਵਲਾ।

ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਜਸਵਿੰਦਰ ਸਿੰਘ ਚਾਹਲ, ਪੀ.ਪੀ.ਐਸ.,ਉਪ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਪੁਸ਼ਪਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋਂ 250 ਗ੍ਰਾਮ ਚਰਸ਼ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 22.11.2022 ਨੂੰ ਸੀ ਪੁਸ਼ਪਬਾਲੀ, ਇੰਚਾਰਜ ਕਰਾਇਮ ਬਾਜ਼ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੇ ਐਸ.ਆਈ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਸਪੈਸ਼ਲ ਟੀਮ ਤਿਆਰ ਕਰਕੇ ਆਦਮਪੁਰ ਇਲਾਕਾ ਵਿੱਚ ਭੇਜੀ ਗਈ, ਜਦੋਂ ਪੁਲਿਸ ਪਾਰਟੀ ਜੰਡੂ ਸਿੰਘਾ ਤੋਂ ਆਦਮਪੁਰ ਨੂੰ ਜਾ ਰਹੇ ਸੀ ਤਾਂ ਅੱਡਾ ਪਿੰਡ ਮੁੱਦਾਰਾ ਲਾਗੇ ਇਕ ਮੋਨਾ ਵਿਅਕਤੀ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਖੱਬੇ ਹੱਥ ਵਿੱਚ ਫੜੋ ਵਜਨਦਾਰ ਮੋਮੀ ਲਿਫਾਫਾ ਨੂੰ ਸੜਕ ਕਿਨਾਰੇ ਸੁੱਟ ਦਿੱਤਾ ਜਿਸਤੇ ਐਸ.ਆਈ ਭੁਪਿੰਦਰ ਸਿੰਘ ਨੇ ਸਾਥੀ ਕ੍ਰਮਚਾਰੀਆ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਸੱਦਾਮ ਹੁਸੈਨ ਪੁੱਤਰ ਬੀਰਦੀ ਨਿਵਾਸੀ ਵਾਰਡ ਨੰਬਰ 07 ਪਿੰਡ ਥੱਪਲਾ ਥਾਣਾ ਗਗਰੇਟ ਜਿਲ੍ਹਾ ਊਨਾ ਸਟੇਟ ਹਿਮਾਚਲ ਪ੍ਰਦੇਸ਼ ਦਸਿਆ।

ਜਿਸ ਤੇ ਐਸ.ਆਈ ਭੁਪਿੰਦਰ ਸਿੰਘ ਨੇ ਉਸ ਵੱਲ ਸੁੱਟੇ ਹੋਏ ਵਜਨਦਾਰ ਮੋਮੀ ਲਿਫਾਫਾ ਵਿੱਚ ਕੋਈ ਨਸ਼ੀਲੀ ਵਸਤੂ ‘ ਹੋਣ ਦਾ ਸੱਕ ਹੋਣ ਪਰ ਵਜਨਦਾਰ ਮੋਮੀ ਲਿਫਾਫਾ ਦੀ ਤਲਾਸੀ ਕੀਤੀ ਗਈ, ਜਿਸ ਵਿੱਚ ਚਰਸ ਬ੍ਰਾਮਦ ਹੋਈ| ਜਿਸਦਾ ਇਲੈਕਟ੍ਰੋਨਿਕ ਕੰਡਾ ਨਾਲ ਵਜਨ ਕਰਨ ਪਰ 250 ਗ੍ਰਾਮ ਹੈਰੋਇਨ ਹੋਈ। ਜਿਸ ਤੇ ਐਸ.ਆਈ ਭੁਪਿੰਦਰ ਸਿੰਘ ਨੇ ਮੁਸੱਮੀ ਸੱਦਾਮ ਹੁਸੈਨ ਉਕਤ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 207 ਮਿਤੀ 22.12.2022 ਅਧ 20-61-85 NDPS ACT ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ।

ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਨੇ ਦੱਸਿਆ ਕਿ ਉਕਤ ਦੋਸ਼ੀ ਹਿਮਾਚਲ ਤੇ ਚਰਸ ਲਿਆ ਕੇ ਪੰਜਾਬ ਵਿੱਚ ਦੇ ਵੱਖ-ਵੱਖ ਇਲਾਕਿਆ ਵਿੱਚ ਵੇਚਦਾ ਸੀ, ਉਕਤ ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਜੋ ਇਹ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਕਿ ਉਕਤ ਦੋਸ਼ੀ ਇਹ ਚਰਸ਼ ਕਿਸ ਪਾਸੋ ਖਰੀਦ ਕਰਦਾ ਹੈ ਅਤੇ ਕਿਸ- ਕਿਸ ਨੂੰ ਅੱਗੇ ਸਪਲਾਈ ਕਰਦਾ ਹੈ ਅਤੇ ਇਸ ਦੇ ਬੈਕਵਰਡ-ਫਾਰਵਰਡ ਲਿੰਕ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ।

Leave a Reply

Your email address will not be published.

Back to top button