ਜਲੰਧਰ, ਐਚ ਐਸ ਚਾਵਲਾ।
ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨੁਸਰਾ, ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰ ਪਾਲ ਧੋਗੜੀ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਕਰਤਾਰਪੁਰ ਦੀ ਰਹਿਮਨਾਈ ਹੇਠ ਐਸ.ਆਈ ਮਨਜੀਤ ਸਿੰਘ, ਮੁੱਖ ਅਫਸਰ ਥਾਣਾ ਮਕਸੂਦਾਂ ਦੀ ਪੁਲਿਸ ਪਾਰਟੀ ਵੱਲੋਂ 2 ਨਸ਼ਾ ਤਸਕਰਾਂ ਪਾਸੋਂ 50 ਗ੍ਰਾਮ ਹੈਰੋਇਨ ਸਮੇਤ ਮੋਟਰ ਸਾਈਕਲ ਨੰਬਰ PB 08-DQ-4846 ਬ੍ਰਾਮਦ ਕਰਕੇ ਸਫਲਤਾ ਹਾਸਿਲ ਕੀਤੀ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਰਿੰਦਰ ਪਾਲ ਧੋਗਤੀ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਕਰਤਾਰਪੁਰ ਜੀ ਨੇ ਦੱਸਿਆ ਕਿ ਐਸ.ਆਈ ਮੇਜਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਬਾਏ ਚੈਕਿੰਗ ਨਾਕਾ ਬੰਦੀ ਚੈਕਿੰਗ ਸ਼ੱਕੀ ਪੁਰਸ਼ਾ ਅਤੇ ਸ਼ੱਕੀ ਵਹੀਕਲਾ ਅੱਡਾ ਵਰਿਆਣਾ ਜੀ.ਟੀ ਰੋਡ ਪਰ ਬੈਰੀਗੇਟਿੰਗ ਕਰ ਰਹੇ ਸੀ ਕਿ ਕਪੂਰਥਲਾ ਸਾਈਡ ਵੱਲੋ ਇੱਕ ਮੋਟਰ ਸਾਈਕਲ ਨੰਬਰ PB 08-DQ-4846 ਰੰਗ ਕਾਲਾ ਪਰ 2 ਸਵਾਰ ਵਿਅਕਤੀ ਆਏ। ਜਿੰਨਾ ਨੂੰ ਐਸ.ਆਈ ਮੇਜਰ ਸਿੰਘ ਨੇ ਸਾਥੀ ਕਰਮਚਾਰੀਆ ਦੀ ਮਦਦ ਰੋਕ ਨਾਮ ਪਤਾ ਪੁਛਿਆ ਜਿਹਨਾਂ ਨੇ ਆਪਣਾ ਆਪਣਾ ਨਾਮ ਮਨਪ੍ਰੀਤ ਸਿੰਘ ਪੁੱਤਰ ਗੁਰਜੀਤ ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਆਨ ਮਕਾਨ ਨੰਬਰ 47 ਗਲੀ ਨੰਬਰ 2 ਸਰਾਭਾ ਨਗਰ ਥਾਣਾ ਡਵੀਜ਼ਨ ਨੰਬਰ 8 ਜਿਲ੍ਹਾ ਜਲੰਧਰ ਦੱਸਿਆ। ਜੋ ਰਿਸ਼ਤੇ ਵਿੱਚ ਪਿਤਾ ਤੇ ਪੁੱਤਰ ਹਨ।
ਜਿਨ੍ਹਾਂ ਦੀ ਤਲਾਸ਼ੀ ਕਰਨ ਤੇ ਗੁਰਜੀਤ ਸਿੰਘ ਦੀ ਪੈਂਟ ਦੀ ਸੱਜੀ ਜੇਬ ਵਿੱਚੋਂ ਇੱਕ ਮੋਮੀ ਲਿਫਾਫਾ ਵਜਨਦਾਰ ਬ੍ਰਾਮਦ ਹੋਣ ਤੇ ਚੈਕ ਕੀਤਾ ਗਿਆ। ਜਿਸ ਵਿੱਚੋਂ 50 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਨੰਬਰ 158 ਮਿਤੀ 23.12.2022 ਅ/ਧ 21-B-61-85 NDPS Act ਥਾਣਾ ਮਕਸੂਦਾਂ ਜਿਲਾ ਜਲੰਧਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਦੋਸ਼ੀਆਂ ਦੀ ਕਾਲ ਡੀਟੇਲ ਕੱਢਵਾ ਕੇ ਬੈਕਵਰਡ ਅਤੇ ਫਾਰਵਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ, ਜੋ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।