PunjabReligious

DIG ਭੁੱਲਰ ਤੇ SSP ਗਰੇਵਾਲ ਨੇ ਘੋੜਿਆਂ ਤੇ ਚੜ ਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

 ਸ਼ਹੀਦੀ ਸਭਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ DIG ਗੁਰਪ੍ਰੀਤ ਸਿੰਘ ਭੁੱਲਰ ਤੇ SSP ਰਵਜੋਤ ਗਰੇਵਾਲ ਨੇ ਘੋੜਿਆਂ ਤੇ ਚੜ ਕੇ ਲਿਆ ਇਸ ਮੌਕੇ ਗੱਲਬਾਤ ਕਰਦਿਆਂ DIG ਗੁਰਪ੍ਰੀਤ ਸਿੰਘ ਭੁੱਲਰ ਤੇ SSP ਰਵਜੋਤ ਗਰੇਵਾਲ ਨੇ ਦੱਸਿਆ ਕਿ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਪੁਲਿਸ ਦੀ ਤਰਜ਼ੀਹ ਹੈ ਅਤੇ ਪੁਲਿਸ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਯੋਜਨਾਬੱਧ ਤਰੀਕੇ ਨਾਲ ਪ੍ਰਬੰਧ ਕੀਤੇ ਗਏ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਸੁਚਾਰੂ ਢੰਗ ਨਾਲ ਆਵਾਜਾਈ ਚਲਾਉਣ ਲਈ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ ਜਿਸ ਨਾਲ ਟਰੈਫਿਕ ਬਹੁਤ ਚੰਗੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨੇ ਪਹਿਲੀ ਵਾਰ ਸਮਾਧਾਨ ਕੇਂਦਰ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਨੂੰ ਸ਼ਰਧਾਲੂਆਂ ਦੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਇਨ੍ਹਾਂ ਸਮਾਧਾਨ ਕੇਂਦਰਾਂ ਤੋਂ ਕਿਸੇ ਕਿਸਮ ਦੀ ਜੇਬ ਕੱਟਣ ਜਾਂ ਚੋਰੀ ਸਬੰਧੀ ਅਤੇ ਗੁੰਮਸ਼ੁਦਾ ਬਾਰੇ ਸੂਚਨਾ ਦਿੱਤੀ ਜਾ ਸਕਦੀ ਹੈ

Leave a Reply

Your email address will not be published. Required fields are marked *

Back to top button