
ਘਟਨਾ ਤੋਂ ਬਾਅਦ ਮੌਕੇ ਉਤੇ ਹਾਹਾਕਾਰ ਮੱਚ ਗਈ।
ਪੁਲਿਸ ਮੁਤਾਬਕ ਇਹ ਹਾਦਸਾ ਹਨੂੰਮਾਨਗੜ੍ਹ ਜ਼ਿਲੇ ਦੇ ਪੱਲੂ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਬਿਸਰਾਸਰ ‘ਚ ਦੇਰ ਰਾਤ ਵਾਪਰਿਆ। ਇੱਥੇ ਦੇਰ ਰਾਤ ਟਰੱਕ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ।
ਇਸ ਹਾਦਸੇ ‘ਚ ਕਾਰ ‘ਚ ਸਵਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਰਾਹਗੀਰਾਂ ਦੀ ਸੂਚਨਾ ‘ਤੇ ਪੱਲੂ ਪੁਲਿਸ ਉਥੇ ਪਹੁੰਚ ਗਈ। ਬਾਅਦ ‘ਚ ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਪੱਲੂ ਹਸਪਤਾਲ ਪਹੁੰਚਾਇਆ।
ਉੱਥੇ ਦੋ ਜ਼ਖਮੀਆਂ ਦੀ ਵੀ ਮੌਤ ਹੋ ਗਈ। ਗੰਭੀਰ ਜ਼ਖਮੀ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਬੀਕਾਨੇਰ ਰੈਫਰ ਕਰ ਦਿੱਤਾ ਗਿਆ। ਹਾਦਸੇ ਤੋਂ ਬਾਅਦ ਟਰੱਕ ਪਲਟ ਗਿਆ ਅਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਪੱਲੂ ਪੁਲਿਸ ਮੁਤਾਬਕ ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਕਾਰ ਵਿਚ ਸਵਾਰ ਵਿਅਕਤੀ ਵਿਚ ਫਸ ਗਏ। ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਬਾਹਰ ਕੱਢਿਆ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਬਿਸਰਾਸਰ ਪਿੰਡ ਦੇ ਰਹਿਣ ਵਾਲੇ ਸਨ।








