ChandigarhPunjab

ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੋਂ ਕੁਝ ਦੂਰੀ ‘ਤੇ ਮਿਲਿਆ ਬੰਬ

ਚੰਡੀਗੜ੍ਹ ਦੇ ਨਵਾਂ ਗਾਓ ਨੇੜਿਓਂ ਬੰਬ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਜਿਵੇਂ ਹੀ ਬੰਬ ਮਿਲਣ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ, ਸੈਕਟਰ ਤਿੰਨ ਥਾਣੇ ਦੀ ਪੁਲਿਸ ਮੌਕੇ ਤੇ ਪਹੁੰਚ ਗਈ। ਇਹ ਜਗਾ ਮੁੱਖ ਮੰਤਰੀ ਪੰਜਾਬ ਦੇ ਹੈਲੀ ਪੈਡ ਤੋਂ ਅੱਧਾ ਕਉ ਕਿਲੋਮੀਟਰ ਦੂਰ ਹੈ .

 

 

ਜਾਣਕਾਰੀ ਦੇ ਮੁਤਾਬਿਕ ਪੁਲਿਸ ਦੇ ਵਲੋਂ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਰੇਤ ਦੀਆਂ ਬੋਰੀਆਂ ਮਗਵਾ ਕੇ, ਬੰਬ ਨੂੰ ਕਵਰਅੱਪ ਕਰ ਦਿੱਤਾ ਗਿਆ ਹੈ।  ਬੰਬ ਨੂੰ ਨਸ਼ਟ ਕਰਨ ਦੀ ਪ੍ਰੀਕ੍ਰਿਰਿਆ ਵੀ ਆਰੰਭ ਕਰ ਦਿੱਤੀ ਗਈ ਹੈ। ਉਥੇ ਹੀ ਪੁਲਿਸ ਵਲੋਂ ਲੋਕਾਂ ਨੂੰ ਬੰਬ ਵਾਲੀ ਜਗ੍ਹਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।

ਸੰਜੀਵ ਕੋਹਲੀ ਨੇ ਦਿੱਤੀ ਇਹ ਜਾਣਕਾਰੀ 

ਆਫ਼ਤ ਪ੍ਰਬੰਧਨ ਚੰਡੀਗੜ੍ਹ ਦੇ ਨੋਡਲ ਅਫ਼ਸਰ ਸੰਜੀਵ ਕੋਹਲੀ ਨੇ ਦੱਸਿਆ ਕਿ ਇੱਥੋਂ ਇੱਕ ਬੰਬ ਬਰਾਮਦ ਹੋਇਆ ਹੈ। ਪੁਲਿਸ ਅਤੇ ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਇਸ ਨੂੰ ਸੁਰੱਖਿਅਤ ਕਰ ਲਿਆ ਗਿਆ ਹੈ। ਫੌਜ ਦੀ ਟੀਮ ਨੂੰ ਬੁਲਾਇਆ ਗਿਆ ਹੈ। ਉੱਚ ਅਧਿਕਾਰੀਆਂ ਨਾਲ ਗੱਲ ਚੱਲ ਰਹੀ ਹੈ। ਇਲਾਕੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published.

Back to top button