
ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਟਰਾਂਸਪੋਰਟ ਮਹਿਕਮੇ ਦੇ ਇਕ ਵੱਡੇ ਅਧਿਕਾਰੀਆਂ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਹਾਲ ਦੀ ਘੜੀ ਕੋਈ ਵੀ ਅਧਿਕਾਰੀ ਇਸ ਸੰਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ ਪਰ ਸੂਤਰਾਂ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ ਇਸ ਵੱਡੇ ਟਰਾਂਸਪੋਰਟ ਅਧਿਕਾਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਈ ਖ਼ੁਲਾਸੇ ਹੋਣ ਬਾਰੇ ਕਿਹਾ ਜਾ ਰਿਹਾ ਹੈ।