ਜਲੰਧਰ, ਐਚ ਐਸ ਚਾਵਲਾ।
ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ- ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਟੀਮ ਵੱਲੋਂ 22 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ 01 ਨਸ਼ਾ ਤਸਕਰ ਅਤੇ 100 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਔਰਤ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲਰ ਜੀ ਨੇ ਦੱਸਿਆ ਕਿ ਮਿਤੀ 06-01-2023 ਨੂੰ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਪਾਰਟੀ ਦੇ ਸਹਾਇਕ ਸਬ ਇੰਸਪੈਕਟਰ ਸੁਖਵਿੰਦਰ ਪਾਲ ਸਮੇਤ ਸਾਥੀ ਕਰਮਚਾਰੀਆਂ ਦੇ ਬਾਏ ਚੈਕਿੰਗ ਥਾਂ ਨਾਕਾ ਸ਼ੱਕੀ ਪੁਰਸ਼ਾ ਦੇ ਸੰਬੰਧ ਵਿੱਚ ਪਿੰਡ ਰੁੜਕਾ ਕਲਾਂ ਤੋਂ ਕਾਹਨਾ ਢੇਸੀਆ ਨੂੰ ਜਾ ਰਹੇ ਸੀ ਜਦ ਪੁਲਿਸ ਪਾਰਟੀ ਰਾਜਗੋਮਾਲ ਤੋਂ ਥੋੜਾ ਅੱਗੇ ਨਜਦੀਕ ਸ਼ਮਸਾਨ ਘਾਟ ਪੁੱਜੀ ਤਾਂ ਸਾਹਮਣੇ ਦੀ ਤਰਫੋਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ।ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਆਪਣੇ ਸੱਜੇ ਹੱਥ ਵਿੱਚ ਫੜਿਆ ਪਾਰਦਰਸ਼ੀ ਮੋਮੀ ਲਿਫਾਫਾ ਨੂੰ ਜਮੀਨ ਤੇ ਸੁੱਟ ਕੇ ਸ਼ਮਸ਼ਾਨਘਾਟ ਵੱਲ ਨੂੰ ਮੁੜਨ ਲੱਗਾ।ਜਿਸ ਨੂੰ ਸਹਾਇਕ ਸਬ ਇੰਸਪੈਕਟਰ ਸੁਖਵਿੰਦਰ ਪਾਲ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਨੇ ਆਪਣਾ ਨਾਮ ਰਣਜੀਤ ਸਿੰਘ ਉਰਫ ਗਿੱਲ ਪੁੱਤਰ ਸ਼ਿੰਦਾ ਸਿੰਘ ਵਾਸੀ ਪੱਤੀ ਰਾਵਲ ਕੀ ਰੁੜਕਾ ਕਲਾਂ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦੱਸਿਆ ਅਤੇ ਉਸ ਵੱਲੋਂ ਹੇਠਾਂ ਸੁੱਟੇ ਹੋਏ ਮੋਮੀ ਲਿਫਾਫੇ ਨੂੰ ਚੈਕ ਕਰਨ ਤੇ ਉਸ ਵਿੱਚੋਂ ਹੈਰੋਇਨ ਬ੍ਰਾਮਦ ਹੋਈ।ਜੋ ਬ੍ਰਾਮਦ ਹੈਰੋਇਨ ਦਾ ਵਜਨ ਕਰਨ ਤੋਂ 22 ਗ੍ਰਾਮ ਹੋਈ।ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 02 ਮਿਤੀ 06- 01-2023 ਜੁਰਮ 21(B)-61-85 ਐਨ.ਡੀ.ਪੀ.ਐਸ. ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ।ਜੋ ਦੋਰਾਨੇ ਤਫਤੀਸ਼ ਦੋਸ਼ੀ ਰਣਜੀਤ ਸਿੰਘ ਉਰਫ ਗਿੱਲ ਉਕਤ ਦੇ ਖਿਲਾਫ ਵੱਖ ਵੱਖ ਧਰਾਵਾ ਹੇਠ ਪਹਿਲਾ ਵੀ ਮੁਕੱਦਮੇ ਦਰਜ ਰਜਿਸਟਰ ਹਨ।ਜੋ ਉਕਤ ਮੁਕੱਦਮਾ ਹਜਾ ਵਿੱਚ ਗ੍ਰਿਫਤਾਰ ਦੋਸ਼ੀ ਰਣਜੀਤ ਸਿੰਘ ਉਰਫ ਗਿੱਲ ਪੁੱਤਰ ਸ਼ਿੰਦਾ ਸਿੰਘ ਵਾਸੀ ਪੱਤੀ ਰਾਵਲ ਕੀ ਰੁੜਕਾ ਕਲਾਂ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਤੇ ਦੋਸ਼ੀ ਉਕਤ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।ਜੋ ਦੋਸ਼ੀ ਉਕਤ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹੈਰੋਇਨ ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਵੇਚਣੀ ਸੀ।
ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਫਿਲੌਰ ਜੀ ਨੇ ਦੱਸਿਆ ਕਿ ਮਿਤੀ 06-01-2023 ਨੂੰ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਸਹਾਇਕ ਸਬ ਇੰਸਪੈਕਟਰ ਚਰਨਜੀਤ ਸਿੰਘ ਚੌਂਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਸਮੇਤ ਸਾਥੀ ਕਰਮਚਾਰੀਆਂ ਦੇ ਬ੍ਰਾਏ ਚੈਕਿੰਗ ਸ਼ੱਕੀ ਭੈੜੇ ਪੁਰਸ਼ਾ ਦੇ ਸੰਬੰਧ ਵਿੱਚ ਨਹਿਰ ਪੁਲੀ ਸਮਰਾੜੀ ਰੋਡ ਮੌਜੂਦ ਸੀ ਕਿ ਸਮਰਾੜੀ ਦੀ ਤਰਫੋਂ ਇੱਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਮੋਮੀ ਲਿਫਾਫਾ ਵਜਨਦਾਰ ਫੜਿਆ ਹੋਇਆ ਸੀ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਈ ਅਤੇ ਆਪਣੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਵਜਨਦਾਰ ਨੂੰ ਹੇਠਾਂ ਸੁੱਟ ਕੇ ਪਿੱਛੇ ਨੂੰ ਮੁੜ ਪਈ।ਜਿਸ ਨੂੰ ਸਹਾਇਕ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਸਾਥੀ ਸੀਨੀਅਰ ਮਹਿਲਾ ਕਰਮਚਾਰੀ ਸੁਨੀਤਾ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਨੇ ਆਪਣਾ ਨਾਮ ਜਸਵਿੰਦਰ ਉਰਫ ਰਾਣੋ ਪਤਨੀ ਬਲਵੀਰ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਨ੍ਹਾਂ ਜਲੰਧਰ ਦੱਸਿਆ ਅਤੇ ਉਸ ਵੱਲੋਂ ਹੇਠਾਂ ਸੁੱਟੇ ਮੋਮੀ ਲਿਫਾਫੇ ਨੂੰ ਚੁੱਕ ਕੇ ਚੈੱਕ ਕੀਤਾ ਤਾਂ ਉਸ ਵਿੱਚੋਂ 100 ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆ।ਜਿਸ ਤੇ ਦੋਸ਼ਣ ਦੇ ਖਿਲਾਫ ਮੁਕੱਦਮਾ ਨੰਬਰ 03 ਮਿਤੀ 07-01- 2023 ਜੁਰਮ 22(B)-61-85 ਐਨ.ਡੀ.ਪੀ.ਐਸ. ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ।ਜੋ ਮੁਕੱਦਮਾ ਹਜਾ ਵਿੱਚ ਗ੍ਰਿਫਤਾਰ ਦੋਸ਼ਣ ਜਸਵਿੰਦਰ ਉਰਫ ਰਾਣੋ ਪਤਨੀ ਬਲਵੀਰ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਤੇ ਦੋਸ਼ਣ ਉਕਤ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜੋ ਦੋਸ਼ਣ ਉਕਤ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲੀਆ ਗੋਲੀਆ ਕਿਸ ਪਾਸੋਂ ਲੈ ਕੇ ਆਈ ਸੀ ਅਤੇ ਅੱਗੋਂ ਕਿਸ ਨੂੰ ਵੇਚਣੀਆ ਸਨ।