
ਲੋਕ ਸਭਾ ਹਲਕਾ ਜਲੰਧਰ ਦੀ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅੱਜ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ 19 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਜਿਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਉਨ੍ਹਾਂ ‘ਚ ਜਸਜੀਤ ਸਿੰਘ ਤੇ ਸੁਨੀਤਾ ਰਿੰਕੂ ਦੇ ਦੋ-ਦੋ ਅਤੇ ਸੁਸ਼ੀਲ ਕੁਮਾਰ, ਰਚਨਾ ਦੇਵੀ ਤੇ ਸੋਹਨ ਲਾਲ ਦਾ ਇਕ-ਇਕ ਨਾਮਜ਼ਦਗੀ ਪੱਤਰ ਸ਼ਾਮਲ ਹਨ। ਨਾਮਜ਼ਦਗੀਆਂ ਦੀ ਪੜਤਾਲ ਜਨਰਲ ਆਬਜ਼ਰਵਰ ਡਾ. ਪ੍ਰਰੀਤਮ ਬੀ ਯਸ਼ਵੰਤ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰਰੀਤ ਸਿੰਘ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਕੀਤੀ ਗਈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਅਪ੍ਰਰੈਲ ਤੱਕ ਕੁੱਲ 31 ਨਾਮਜ਼ਦਗੀਆਂ ਪ੍ਰਰਾਪਤ ਹੋਈਆਂ ਜਿਨ੍ਹਾਂ ਵਿਚੋਂ 19 ਉਮੀਦਵਾਰ ਚੋਣ ਮੈਦਾਨ ਵਿਚ ਹਨ। ਪ੍ਰਰਾਪਤ ਨਾਮਜ਼ਦਗੀਆਂ ਵਿਚ 6 ਮਲਟੀਪਲ ਫਾਰਮ ਅਤੇ 6 ਕਵਰਿੰਗ ਉਮੀਦਵਾਰ ਸਨ।
ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਇੰਦਰ ਇਕਬਾਲ ਸਿੰਘ, ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ, ਸ਼ੋ੍ਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਕੁਮਾਰ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਕਰਮਜੀਤ ਕੌਰ ਉਮੀਦਵਾਰ ਹਨ। ਇਸੇ ਤਰ੍ਹਾਂ ਨੈਸ਼ਨਲਿਸਟ ਜਸਟਿਸ ਪਾਰਟੀ ਵੱਲੋਂ ਸੁਗਰੀਵ ਸਿੰਘ, ਸ਼ੋ੍ਮਣੀ ਅਕਾਲੀ ਦਲ (ਅ) ਵੱਲੋਂ ਗੁਰਜੰਟ ਸਿੰਘ, ਬਹੁਜਨ ਦ੍ਰਾਵਿੜਾ ਪਾਰਟੀ ਵੱਲੋਂ ਤੀਰਥ ਸਿੰਘ, ਪੰਜਾਬ ਕਿਸਾਨ ਦਲ ਵੱਲੋਂ ਪਰਮਜੀਤ ਕੌਰ ਤੇਜੀ, ਸਮਾਜਵਾਦੀ ਪਾਰਟੀ ਵੱਲੋਂ ਮਨਜੀਤ ਸਿੰਘ, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕੇ੍ਟਿਕ) ਵੱਲੋਂ ਮਨਿੰਦਰ ਸਿੰਘ, ਪੰਜਾਬ ਨੈਸ਼ਨਲ ਪਾਰਟੀ ਵੱਲੋਂ ਯੋਗਰਾਜ ਸਹੋਤਾ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਵਿੱਚ ਅਸ਼ੋਕ ਕੁਮਾਰ, ਅਮਰੀਸ਼ ਕੁਮਾਰ, ਸੰਦੀਪ ਕੌਰ, ਗੁਲਸ਼ਨ ਕੁਮਾਰ, ਨੀਟੂ, ਪਲਵਿੰਦਰ ਕੌਰ, ਰਾਜ ਕੁਮਾਰ ਅਤੇ ਰੋਹਿਤ ਕੁਮਾਰ ਦੇ ਨਾਂ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਅਪ੍ਰਰੈਲ ਸ਼ਾਮ 3 ਵਜੇ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।








