
ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਪੰਜਾਬ ਦੇ ਵਾਈਸ ਚਾਂਸਲਰ (ਵੀਸੀ) ਡਾ ਰਾਜ ਬਹਾਦਰ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ। ਉਨ੍ਹਾਂ ਨੇ ਕਾਰ ਅਤੇ ਗੰਨਮੈਨ ਸਰਕਾਰ ਨੂੰ ਵਾਪਸ ਕਰ ਦਿੱਤੇ ਹਨ। ਵੀਸੀ ਬਣਨ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਸਮੇਤ ਇਹ ਸਹੂਲਤਾਂ ਦਿੱਤੀਆਂ ਸਨ। 6 ਦਿਨ ਬੀਤ ਜਾਣ ‘ਤੇ ਵੀ ਸਰਕਾਰ ਨੇ ਉਨ੍ਹਾਂ ਦੇ ਅਸਤੀਫੇ ‘ਤੇ ਕੋਈ ਫੈਸਲਾ ਨਹੀਂ ਲਿਆ ਹੈ।
ਕੁਝ ਦਿਨ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਫਰੀਦਕੋਟ ਮੈਡੀਕਲ ਕਾਲਜ ਵਿੱਚ ਚੈਕਿੰਗ ਕਰਨ ਗਏ ਸਨ।
ਸਿਹਤ ਮੰਤਰੀ-ਵੀਸੀ ਵਿਵਾਦ ਤੋਂ ਬਾਅਦ CM ਭਗਵੰਤ ਮਾਨ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਸਰਕਾਰੀ ਦਫ਼ਤਰਾਂ ਵਿੱਚ ਛਾਪੇਮਾਰੀ ਤੋਂ ਬਚਣ।








