
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਯੋਗਰਾਜ ਵਲੋਂ ਬੀਤੇ ਦਿਨ ਪੰਜਾਬ ਸਰਕਾਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਗਿਆ ਸੀ, ਜਿਸ ਨੂੰ ਅੱਜ ਪ੍ਰਵਾਨ ਕਰਦਿਆਂ ਅਗਲੇ ਹੁਕਮਾਂ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਅਹੁਦੇ ਉੱਤੇ ਕੰਮ ਕਰਦੇ ਰਹਿਣ ਲਈ ਕਿਹਾ ਗਿਆ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।