Jalandhar

ਜਲੰਧਰ ‘ਚ ਕਰਿਆਨੇ ਦੁਕਾਨ ਦੀ ਆੜ ‘ਚ ਚਾਈਨਾ ਡੋਰ ਵੇਚਣ ਵਾਲਾ ਵਿਅਕਤੀ ਗ੍ਰਿਫਤਾਰ

ਥਾਣਾ ਰਾਮਾਮੰਡੀ, ਜਲੰਧਰ ਦੀ ਪੁਲਸ ਨੇ ਕਰਿਆਨੇ ਦੀ ਦੁਕਾਨ ਦੀ ਆੜ ‘ਚ ਚਾਈਨਾ ਡੋਰ ਵੇਚਣ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 281 ਚਾਈਨਾ ਡੋਰ ਦੀਆਂ ਚੇਨੀਆਂ ਬਰਾਮਦ ਕੀਤੀਆਂ ਹਨ। ਫੜੇ ਗਏ ਵਿਅਕਤੀ ਦੀ ਪਛਾਣ ਅਸ਼ੋਕ ਕੁਮਾਰ ਗੁਪਤਾ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ।

ਥਾਣਾ ਸਦਰ ਦੇ ਇੰਚਾਰਜ ਅਜੈਬ ਸਿੰਘ ਔਜਲਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਐੱਸਆਈ ਸੁਖਵੰਤ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਉਪਕਾਰ ਨਗਰ ਨੇੜੇ ਮੌਜੂਦ ਸਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਸ਼ੋਕ ਕੁਮਾਰ ਆਪਣੀ ਕਰਿਆਨੇ ਦੀ ਦੁਕਾਨ ਦੀ ਆੜ ਵਿੱਚ ਚਾਈਨਾ ਡੋਰ ਵੇਚ ਰਿਹਾ ਹੈ। ਮੌਕੇ ‘ਤੇ ਐਸ.ਆਈ ਸੁਖਵੰਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਉਸ ਦੀ ਦੁਕਾਨ ਅਤੇ ਗੋਦਾਮ ‘ਤੇ ਛਾਪੇਮਾਰੀ ਕਰਕੇ ਉਸ ਦੇ ਕਬਜ਼ੇ ‘ਚੋਂ ਚਾਈਨਾ ਡੋਰ ਦੀਆਂ 281 ਪੇਟੀਆਂ ਬਰਾਮਦ ਕੀਤੀਆਂ | ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ

Back to top button