
ਬਸਪਾ ਦੀ ਪ੍ਰਧਾਨ ਨੇ ਆਪਣੇ 67ਵੇਂ ਜਨਮ ਦਿਨ ਮੌਕੇ ਬਸਪਾ ਸੁਪਰੀਮੋ ਮਾਇਆਵਤੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਗੱਠਜੋੜ ਨਹੀਂ ਕਰੇਗੀ। ਉਨ੍ਹਾਂ ਨੇ ਕਿਹਾ ਹੈ ਕਿ ਬਸਪਾ ਸਿਰਫ਼ ਪੰਜਾਬ ਵਿੱਚ ਗੱਠਜੋੜ ਨੂੰ ਰੱਖੇਗੀ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਗੱਠਜੋੜ ਕਾਰਨ ਨਾਲ ਵੋਟਿੰਗ ਫੀਸਦੀ ਵਧੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਆਮ ਲੋਕਾਂ ਦੀ ਪਾਰਟੀ ਹੈ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨਸ਼ੀਲ ਰਹਿੰਦਿੀ ਹੈ।
