
ਛੱਤੀਸਗੜ੍ਹ ਦੇ ਮੁੰਗੇਲੀ ਜ਼ਿਲ੍ਹੇ ਵਿੱਚ ਇੱਕ ਬੱਸ ਕੰਡਕਟਰ ਨੂੰ ਸਕੂਲ ਬੱਸ ਰਾਹੀਂ ਘਰ ਪਰਤ ਰਹੀ ਪੰਜ ਸਾਲਾ ਸਕੂਲੀ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਲੜਕੀ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਕਾਇਤ ਕੀਤੀ ਹੈ ਕਿ ਮੰਗਲਵਾਰ ਦੁਪਹਿਰ ਜਦੋਂ ਲੜਕੀ ਘਰ ਪਰਤ ਰਹੀ ਸੀ ਤਾਂ ਕੰਡਕਟਰ ਨੇ ਲੜਕੀ ਨਾਲ ਜਿਨਸੀ ਸ਼ੋਸ਼ਣ ਕੀਤਾ ਅਤੇ ਇਸ ਦੌਰਾਨ ਲੜਕੀ ਨੂੰ ਸੱਟ ਲੱਗ ਗਈ।
ਉਨ੍ਹਾਂ ਦੱਸਿਆ ਕਿ ਜਦੋਂ ਲੜਕੀ ਨੇ ਇਸ ਘਟਨਾ ਬਾਰੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ, ਤਾਂ ਉਹ ਥਾਣੇ ਪੁੱਜੇ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਰਿਸ਼ਤੇਦਾਰਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ 41 ਸਾਲਾ ਦੋਸ਼ੀ ਕੰਡਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕੰਡਕਟਰ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 376 (ਏ) (ਬੀ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।
ਜ਼ਿਲ੍ਹਾ ਪੁਲਿਸ ਸੁਪਰਡੈਂਟ ਚੰਦਰ ਮੋਹਨ ਸਿੰਘ ਨੇ ਪਹਿਲਾਂ ਦੱਸਿਆ ਸੀ ਕਿ ਬੱਚੀ ਨਾਲ ਯੌਨ ਸ਼ੋਸ਼ਣ ਦੀ ਘਟਨਾ ਬੱਸ ‘ਚ ਵਾਪਰੀ ਸੀ, ਪਰ ਬਾਅਦ ‘ਚ ਉਨ੍ਹਾਂ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਦੋਸ਼ੀ ਕੰਡਕਟਰ ਕੁੜੀ ਨੂੰ ਬੱਸ ਤੋਂ ਉਤਾਰ ਕੇ ਪੈਦਲ ਘਰ ਛੱਡਣ ਜਾ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਬੱਸ ਵਿੱਚ ਤਿੰਨ ਮਹਿਲਾ ਅਧਿਆਪਕ ਅਤੇ ਕਈ ਬੱਚੇ ਸਵਾਰ ਸਨ।