ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੇ ਪਿਤਾ ਅਤੇ ਮਾਤਾ ਨੂੰ ਅਦਾਲਤੀ ਕੇਸ ਵਿੱਚ ਪੇਸ਼ੀ ਤੋਂ ਛੋਟ ਦਿਵਾਉਣ ਬਦਲੇ 10,00,000 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਕਰਮਚਾਰੀ ਨੇ ਇਹ ਰਿਸ਼ਵਤ ਦੀ ਰਕਮ 7 ਲੱਖ ਅਤੇ 3 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦੇਣ ਦੀ ਮੰਗ ਕੀਤੀ ਹੈ।
ਵਿਜੀਲੈਂਸ ਵਲੋਂ ਰਿਸ਼ਵਤ ਲੈਣ ਦੇ ਦੋਸ਼ ‘ਚ ਪਟਵਾਰੀ ਖਿਲਾਫ FIR ਦਰਜ
ਗੁਰਮੀਤ ਸਿੰਘ ਐਸਐਸਪੀ ਵਿਜੀਲੈਸ ਫ਼ਿਰੋਜ਼ਪੁਰ ਦੀ ਰਹਿਣਮਾਈ ਹੇਠ ਮੋਗਾ ਜ਼ਿਲ੍ਹੇ ਦੇ ਪਟਵਾਰ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਤਾਇਨਾਤ ਮਾਲ ਪਟਵਾਰੀ ਰੇਸ਼ਮ ਸਿੰਘ ਵਿਰੁੱਧ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।









