Jalandhar
ਭੋਲੇ-ਭਾਲੇ ਪੰਜਾਬੀਆਂ ਤੋਂ ਕਰੋੜਾਂ ਰੁਪਏ ਲੁੱਟਣ ਵਾਲੇ ਠੱਗ ਟਰੈਵਲ ਖਿਲਾਫ ਕਾਰਵਾਈ ਕਰੇ ਸਰਕਾਰ - ਰਾਮੂਵਾਲੀਆ

ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਠੱਗ ਟਰੈਵਲ ਏਜੰਟ ਕੈਨੇਡੀਅਨ ਸਰਕਾਰ ਵੱਲੋਂ ਕੀਤੀਆਂ ਗਈਆਂ ਲੱਖਾਂ ਭਰਤੀਆਂ ਦੀ ਆੜ ਵਿੱਚ ਭੋਲੇ-ਭਾਲੇ ਪੰਜਾਬੀਆਂ ਤੋਂ ਕਰੋੜਾਂ ਰੁਪਏ ਦੀ ਲੁੱਟ ਕਰ ਰਹੇ ਹਨ।ਡੀ.ਡੀ.ਏ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪੰਜਾਬ ਵਿੱਚੋਂ ਲਗਾਤਾਰ ਹੋ ਰਹੇ ਪਰਵਾਸ ਨੂੰ ਰੋਕਣਾ ਚਾਹੀਦਾ ਹੈ ਅਤੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਰਾਮੂਵਾਲੀਆ ਨੇ ਕਿਹਾ ਕਿ ਜਲੰਧਰ ਪ੍ਰਸ਼ਾਸਨ ਨੇ ਹਾਲ ਹੀ ਵਿਚ 495 ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਕਰਮਚਾਰੀਆਂ ਦੇ ਲਾਈਸੈਂਸ ਰੱਦ ਕਰਕੇ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਹੈ। ਇਸੇ ਤਰ੍ਹਾਂ ਪੂਰੇ ਪੰਜਾਬ ਵਿਚ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਅਤੇ ਪੰਚਾਇਤਾਂ ਨੂੰ ਇਸ ਮਾਮਲੇ ਬਾਰੇ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ