India
ਕੇਂਦਰੀ ਮੰਤਰੀ ਦੀ ਜਥੇ. ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ, ਸ਼ੇਖਾਵਤ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ ਭਰਿਆ

ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਆਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਚਲਾਈ ਗਈ ਹਸਤਾਖ਼ਰ ਮੁਹਿੰਮ ਦਾ ਹਿੱਸਾ ਬਣਦੇ ਹੋਏ ਹਸਤਾਖਰ ਕੀਤੇ। ਇਸ ਮੌਕੇ ਬਠਿੰਡਾ ਦਿਹਾਤੀ ਦੀ ਭਾਜਪਾ ਦੀ ਟੀਮ ਵੀ ਹਾਜ਼ਰ ਸੀ।
ਇਸ ਉਪਰੰਤ ਉਹਨਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਉਹਨਾਂ ਪੰਜਾਬ ਵਿਚ ਨਸ਼ੇ ਦੇ ਪਸਾਰ ਅਤੇ ਕਾਨੂੰਨ ਵਿਵਸਥਾ ’ਤੇ ਚਰਚਾ ਕੀਤੀ।








