
ਅੱਜ ਗਣਤੰਤਰ ਦਿਵਸ ਮੌਕੇ ਦੇਸ਼ ਭਰ ਦੇ 56 ਨੌਜਵਾਨਾਂ ਨੂੰ ਵੀਰਬਾਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਤਿੰਨ ਨੌਜਵਾਨ ਬੱਚੇ ਹਨ ਜਿਨ੍ਹਾਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਅੰਮ੍ਰਿਤਸਰ ਦੇ 12 ਸਾਲਾ ਅਜਾਨ ਕਪੂਰ ਦਾ ਨਾਂ ਵੀ ਸ਼ਾਮਲ ਹੈ। ਅਜਾਨ ਦੀ ਬਹਾਦਰੀ ਅਤੇ ਸਮਝਦਾਰੀ ਕਾਰਨ ਅਮਰਨਾਥ ਕਾਂਡ ਦੌਰਾਨ 100 ਤੋਂ ਵੱਧ ਲੋਕਾਂ ਦੀ ਜਾਨ ਬਚਾਈ ਗਈ ਸੀ।
ਪਿਤਾ ਸੁਨੀਲ ਕਪੂਰ ਨੇ ਦੱਸਿਆ ਕਿ ਅਜ਼ਾਨ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ‘ਚ ਵੀ ਬੁਲਾਇਆ ਹੈ। ਅਜ਼ਾਨ ਇੱਕ ਸ਼ਹੀਦ ਪਰਿਵਾਰ ਨਾਲ ਸਬੰਧਤ ਹੈ। ਉਹ ਲਾਲਾ ਵਾਸੂ ਮੱਲ ਦੇ ਪੜਪੋਤੇ ਹਨ, ਜੋ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ ਸਾਕੇ ਦੌਰਾਨ ਸ਼ਹੀਦ ਹੋਏ ਸਨ। ਅਜ਼ਾਨ ਕਪੂਰ ਪਰਿਵਾਰ ਦੀ ਦੂਜੀ ਸ਼ਖਸੀਅਤ ਹੈ ਜਿਸ ਨੂੰ ਰਾਸ਼ਟਰੀ ਪੱਧਰ ਦਾ ਸਨਮਾਨ ਦਿੱਤਾ ਗਿਆ ਹੈ।