Punjab

15 ਹਜ਼ਾਰ ਰਿਸ਼ਵਤ ਲੈ ਕੇ ਇੰਤਕਾਲ ਕਰਾਉਣ ਵਾਲਾ ਪਟਵਾਰੀ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਜਲਾਲਬਾਦ, ਤਹਿਸੀਲ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਅਤੇ ਵਾਹੀਯੋਗ ਜ਼ਮੀਨ ਦਾ ਜਾਅਲੀ ਇੰਤਕਾਲ ਦਰਜ ਕਰਨ ਬਦਲੇ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੇ ਆਧਾਰ ‘ਤੇ ਬਿਊਰੋ ਨੇ ਸ਼ਿਕਾਇਤਕਰਤਾ ਬਰਜਿੰਦਰ ਸਿੰਘ ਅਤੇ ਉਸਦੇ ਭਰਾ ਹਰਜਿੰਦਰ ਸਿੰਘ, ਵਾਸੀ ਪਿੰਡ ਖੱਬੇ ਡੋਗਰਾਂ, ਜ਼ਿਲ੍ਹਾ ਤਰਨਤਾਰਨ ਦੀ ਸਾਂਝੀ ਵਾਹੀਯੋਗ ਜ਼ਮੀਨ ਦੇ ਇੰਤਕਾਲ ਅਤੇ ਵੰਡ ਕਰਨ ਸਬੰਧੀ ਪੜਤਾਲ ਕੀਤੀ ਹੈ।

ਇਸ ਦੌਰਾਨ ਪਤਾ ਲੱਗਾ ਕਿ ਉਪਰੋਕਤ ਮਾਲ ਕਰਮਚਾਰੀ ਨੇ ਸ਼ਿਕਾਇਤਕਰਤਾ ਦੀ ਪਰਿਵਾਰਕ ਜ਼ਮੀਨ ਦੀ ਵੰਡ ਕਰਨ ਅਤੇ ਇੰਤਕਾਲ ਕਰਵਾਉਣ ਲਈ ਉਨਾਂ ਦੇ ਪਿੰਡ ਖੱਬੇ ਡੋਗਰਾਂ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਰਾਹੀਂ ਸ਼ਿਕਾਇਤਕਰਤਾ ਦੇ ਭਰਾ ਤੋਂ 15,000 ਰੁਪਏ ਲਏ ਸਨ।

Back to top button