IndiaPunjab

ਭਿਆਨਕ ਟੱਕਰ, ਦਰੱਖਤ ਨਾਲ ਟਕਰਾਈ PHOTOGRAPHER ਦੋਸਤਾਂ ਦੀ ਕਾਰ, 2 ਦੀ ਮੌਤ

ਫਗਵਾੜਾ ਤੋਂ ਹੁਸ਼ਿਆਰਪੁਰ ਨੂੰ ਜਾਣ ਵਾਲੀ ਸੜਕ ‘ਤੇ ਹਾਦਸਾ ਵਾਪਰਿਆ। ਹੁਸ਼ਿਆਰਪੁਰ ਤੋਂ ਫਗਵਾੜਾ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਪੈਟਰੋਲ ਪੰਪ ਨੇੜੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਦੂਜੇ ਪਾਸੇ ਕਾਰ ਵਿਚ ਸਵਾਰ ਦੋ ਹੋਰ ਨੌਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ ਧਰਮਿੰਦਰ ਵਾਸੀ ਪੱਟੀ ਰਾਮਦਾਸੀਆਂ (ਬੱਲੋ) ਬਠਿੰਡਾ ਵਜੋਂ ਹੋਈ ਹੈ। ਜਦਕਿ ਇੱਕ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਦੀ ਪਛਾਣ ਗਗਨ ਅਤੇ ਗੁਰਸੇਵਕ ਵਜੋਂ ਹੋਈ ਹੈ। ਹੁਸ਼ਿਆਰਪੁਰ ਰੋਡ ‘ਤੇ ਹਾਦਸੇ ਦਾ ਸ਼ਿਕਾਰ ਹੋਈ ਕਾਰ ‘ਚ ਸਵਾਰ ਚਾਰ ਨੌਜਵਾਨ ਪੇਸ਼ੇਵਰ ਫੋਟੋਗ੍ਰਾਫੀ ਦਾ ਕੰਮ ਕਰ ਰਹੇ ਸਨ।

Back to top button