ਜਲੰਧਰ ‘ਚ GST ਵਿਭਾਗ ਨੇ ਫਰਜ਼ੀ ਫਰਮਾਂ ਬਣਾ ਕੇ ਟੈਕਸ ਚੋਰੀ ਕਰਨ ਵਾਲੇ 4 ਵਪਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਕਾਰੋਬਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪੰਕਜ ਕੁਮਾਰ ਉਰਫ਼ ਪੰਕਜ ਆਨੰਦ, ਰਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਸ਼ਾਮਲ ਹਨ।
ਇਨ੍ਹਾਂ ਚਾਰਾਂ ਨੇ ਫਰਜ਼ੀ ਫਰਮਾਂ ਬਣਾ ਕੇ ਸਰਕਾਰੀ ਖ਼ਜ਼ਾਨੇ ਵਿੱਚੋਂ ਟੈਕਸ ਵਜੋਂ 48 ਕਰੋੜ ਰੁਪਏ ਦਾ ਗਬਨ ਕੀਤਾ ਹੈ। ਚਾਰਾਂ ਨੂੰ ਜਲੰਧਰ ਤੋਂ ਉਨ੍ਹਾਂ ਦੇ ਘਰੋਂ ਫੜਿਆ ਗਿਆ ਹੈ। ਸਟੇਟ ਜੀਐਸਟੀ ਨੇ ਸਥਾਨਕ ਪੁਲਿਸ ਦੀ ਮਦਦ ਨਾਲ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ।







