
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਵੱਡੀ ਖਬਰ ਹੈ। ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ ਤੇ ਉਹ ਮੁੰਡਕਾ ਦਾ ਰਹਿਣ ਵਾਲਾ ਹੈ। ਅਜੇ ਤੱਕ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਇਸ ਵਿਅਕਤੀ ਨੇ ਦੇਰ ਰਾਤ ਪੁਲਿਸ ਨੂੰ ਫੋਨ ਕੀਤਾ ਤੇ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਮੁਲਜ਼ਮ ਦਾ ਦਿਮਾਗੀ ਇਲਾਜ ਚੱਲ ਰਿਹਾ ਹੈ।
ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਪੀਸੀਆਰ ਕਾਲ ਕਰਕੇ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਹਰਕਤ ‘ਚ ਆਈ ਅਤੇ ਉਸ ਦੀ ਪਛਾਣ ਕਰ ਲਈ। ਉਸ ਨੂੰ ਕੁਝ ਦੇਰ ਵਿਚ ਹੀ ਫੜ ਲਿਆ ਗਿਆ।