ਕੇਰਲ ਦੇ ਕੰਨੂਰ ਦੇ ਵਿੱਚ ਵਾਪਰੇ ਇੱਕ ਦਰਦਨਾਕ ਕਾਰ ਹਾਦਸੇ ਦੇ ਵਿੱਚ ਇੱਕ ਗਰਭਵਤੀ ਔਰਤ ਅਤੇ ਉਸ ਦੇ ਪਤੀ ਦੀ ਜ਼ਿੰਦਾ ਸੜਨ ਦੇ ਕਾਰਨ ਮੌਤ ਹੋ ਗਈ।ਮਿਲੀ ਜਾਣਕਾਰੀ ਦੇ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗਰਭਵਤੀ ਔਰਤ ਨੂੰ ਜਣੇਪੇ ਦੇ ਦਰਦ ਤੋਂ ਬਾਅਦ ਉਸ ਦਾ ਪਤੀ ਕਾਰ ਦੇ ਵਿੱਚ ਹਸਪਤਾਲ ਲੈ ਕੇ ਜਾ ਰਿਹਾ ਸੀ ।ਪਰ ਇਹ ਜੋੜਾ ਜਦੋਂ ਹਸਪਤਾਲ ਜਾ ਰਿਹਾ ਸੀ ਤਾਂ ਹਸਪਤਾਲ ਪਹੁੰਚਣ ਤੋਂ ਥੋੜ੍ਹੀ ਹੀ ਦੂਰੀ ‘ਤੇ ਕਾਰ ਨੂੰ ਅਚਾਨਕ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਕੁਝ ਹੀ ਸਮੇਂ ਪਤੀ-ਪਤਨੀ ਅਤੇ ਉਸ ਦੇ ਪੇਟ ਵਿੱਚ ਪਲ ਰਹੇ ਬੱਚੇ ਦੀ ਅੱਗ ਨਾਲ ਸੜਨ ਦੇ ਕਾਰਨ ਮੌਤ ਹੋ ਗਈ ।
ਮੀਡੀਆ ਵਿੱਚ ਆਈਆਂ ਰਿਪੋਰਟਾਂ ਦੇ ਮੁਤਾਬਕ ਇਸ ਹਾਦਸੇ ਦੇ ਵਿੱਚ ਜਾਨ ਗਵਾਉਣ ਵਾਲੇ ਵਿਅਕਤੀ ਦੀ ਪਛਾਣ ਪ੍ਰਿਥਾ ਅਤੇ ਉਸ ਦੀ ਗਰਭਵਤੀ ਦਾ ਨਾਂ ਰਿਸ਼ਾ ਵਜੋਂ ਹੋਈ ਹੈ। ਪੁਲਿਸ ਨੇ ਇਸ ਹਾਦਸੇ ਦੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰ ਦੇ ਵਿੱਚ 6 ਲੋਕ ਸਵਾਰ ਸਨ।ਹਾਲਾਂਕਿ ਜਿਸ ਵੇਲੇ ਕਾਰ ਨੂੰ ਅੱਗ ਲੱਗੀ ਤਾਂ ਬੱਚੇ ਸਮੇਤ ਪਿਛਲੀ ਸੀਟ ‘ਤੇ ਬੈਠੇ ਚਾਰ ਵਿਅਕਤੀ ਬਾਹਰ ਨਿਕਲਣ ਦੇ ਵਿੱਚ ਕਾਮਯਾਬ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ।ਇਹ ਸਾਰੇ ਪੀੜਤ ਕੁੱਟੀਆਤੂਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਇਸ ਹਾਦਸੇ ਦੇ ਬਾਰੇ ਕੁਝ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਅੱਗ ਨੇ ਕਾਰ ਦੇ ਅਗਲੇ ਹਿੱਸੇ ਨੂੰ ਇੰਨੀ ਰਫਤਾਰ ਨਾਲ ਆਪਣੀ ਲਪੇਟ ਵਿੱਚ ਲਿਆ ਕਿ ਇਸ ਵਿੱਚ ਸਵਾਰ ਦੋਵਾਂ ਨੂੰ ਬਾਹਰ ਕੱਢਣਾ ਮੁਸ਼ਕਲ ਹੋ ਗਿਆ। ਇਕ ਚਸ਼ਮਦੀਦ ਨੇ ਦੱਸਿਆ ਕਿ ਉਹ ਉਸ ਸਮੇਂ ਪੂਰੀ ਤਰ੍ਹਾਂ ਬੇਵੱਸ ਸਨ ਕਿਉਂਕਿ ਕਾਰ ਦੇ ਅਗਲੇ ਹਿੱਸੇ ਨੂੰ ਇਕਦਸਮ ਤੇਜ਼ੀ ਦੇ ਨਾਲ ਅੱਗ ਲੱਗ ਗਈ। ਕਾਰ ਸਵਾਰ ਲੋਕਾਂ ਨੂੰ ਉਨ੍ਹਾਂ ਨੇ ਬਚਾਉਣ ਲਈ ਬਹੁਤ ਕੋਸ਼ਿਸ਼ ਕੀਤੀ ਪਰ ਉਹ ਉਨ੍ਹਾਂ ਨੂੰ ਬਚਾ ਨਹੀਂ ਸਕੇ