politicalPunjab

ਕੱਪੜੇ ਲਾਹ ਕੇ ਨਸ਼ੇ ‘ਚ ਟੱਲੀ ਹਾਈਵੋਲਟੇਜ ਡਰਾਮਾ ਕਰਨ ਵਾਲਾ ASI ਸਸਪੈਂਡ

ਅੰਮ੍ਰਿਤਸਰ ਦੇ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ਵਿਚ ਇਤਰਾਜ਼ਯੋਗ ਹਰਕਤ ਕਰਨ ਦੇ ਦੋਸ਼ ਹੇਠ ਇਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਲਜ਼ਾਮ ਹੈ ਕਿ ਏਐਸਆਈ ਸੁਰਿੰਦਰ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੇ ਕੱਪੜੇ ਲਾਹ ਦਿੱਤੇ ਤੇ ਸ਼ਰਮਨਾਕ ਹਰਕਤ ਕੀਤੀ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ।

ਏਸੀਪੀ ਕਮਲਜੀਤ ਸਿੰਘ ਔਲਖ ਨੇ ਏਐਨਆਈ ਨੂੰ ਦੱਸਿਆ ਕਿ ਮੁਲਜ਼ਮ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਏਐਸਆਈ ਸੁਰਿੰਦਰ ਸਿੰਘ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ’ਤੇ ਸਨ। ਕੁਝ ਪੱਤਰਕਾਰਾਂ ਵੱਲੋਂ ਬਣਾਈ ਗਈ ਵੀਡੀਓ ਵਾਇਰਲ ਹੋ ਗਈ। ਜਿਸ ਵਿੱਚ ਦੇਖਿਆ ਗਿਆ ਕਿ ਉਹ ਸ਼ਰਾਬ ਦੇ ਨਸ਼ੇ ‘ਚ ਡਿਊਟੀ ਕਰ ਰਿਹਾ ਸੀ। ਅਸੀਂ ਉਸਦੀ ਮੁਅੱਤਲੀ ਦੀ ਰਿਪੋਰਟ ਭੇਜ ਦਿੱਤੀ ਹੈ ਅਤੇ ਉਸਦੇ ਖਿਲਾਫ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

Back to top button