ਮੁਹਾਲੀ ਜ਼ਿਲ੍ਹੇ ਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਨਿੰਦਰ ਕੌਰ ਬਰਾੜ ਨੇ 3 ਵੀਜ਼ਾ ਅਤੇ ਸਲਾਹਕਾਰ ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਨਿਯਮਾਂ ਦੀਆਂ ਉਲੰਘਣਾ ਕਰਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੀ ਧਾਰਾ 6(1)(G) ਤਹਿਤ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਸਾਵਿਤਰੀ ਹਾਈਟਸ-2, VIP ਰੋਡ, ਜ਼ੀਰਕਪੁਰ ਨੇੜੇ ਸਥਿਤ ਇਨ ਐਂਡ ਆਊਟ ਟਰੈਵਲਜ਼ ਨੂੰ ਟਰੈਵਲ ਏਜੰਸੀ ਚਲਾਉਣ ਦਾ ਲਾਇਸੈਂਸ ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ 21 ਮਾਰਚ 2021 ਤੱਕ ਸੀ। ਪਰ ਲਾਇਸੰਸਧਾਰਕ ਨੇ ਆਪਣੀ ਮਿਆਦ ਪੁੱਗਣ ‘ਤੇ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਇਸ ਨੂੰ ਅੱਗੇ ਜਾਰੀ ਰੱਖਣ ਲਈ ਕੋਈ ਕਾਰਵਾਈ ਨਹੀਂ ਕੀਤੀ। ਜਿਸ ਕਰਕੇ ਇਸ ਏਜੰਸੀ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ।