PunjabPolitics

ਅਕਾਲੀ ਦਲ ਨੂੰ ਝੱਟਕਾ, ਸੁਖਬੀਰ ਬਾਦਲ ਤੋਂ ਦੁੱਖੀ ਸਾਬਕਾ MLA ਨੇ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਅਜਨਾਲਾ ਵਿਧਾਨ ਸਭਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਆਪਣਾ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਜਿਸ ਵਿੱਚ ਲਿਖਿਆ ਹੈ ਕਿ ਉਹ ਆਪਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ। ਬੋਨੀ ਨੇ ਲਿਖਿਆ ਹੈ ਕਿ ਮੈਂ ਅਕਾਲੀ ਦਲ ਦੀ ਮੈਂਬਰਸ਼ਿਪ ਛੱਡਣ ਲਈ ਮਜਬੂਰ ਹਾਂ ਕਿਉਂਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪਾਰਟੀ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਨ ਵਾਲਿਆਂ ਨੂੰ ਹਲਕਾ ਇੰਚਾਰਜ ਥਾਪਿਆ ਜਾ ਰਿਹਾ ਹੈ।

Back to top button