HealthPunjab

ਇਕ ਨਿੱਜੀ ਹਸਪਤਾਲ ਨੇ ਮਰੀਜ਼ ਨੂੰ ਮ੍ਰਿਤਕ ਐਲਾਨਿਆ, ਮਰੀਜ਼ ਨਿਕਲਿਆ ਜ਼ਿੰਦਾ

ਹੁਸ਼ਿਆਰਪੁਰ ‘ਚ ਇਕ ਨਿੱਜੀ ਹਸਪਤਾਲ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਵੱਲੋਂ ਨੰਗਲ ਸ਼ਹੀਦਾਂ ਦੇ ਰਹਿਣ ਵਾਲੇ ਵਿਅਕਤੀ ਬਹਾਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਿਸ ਤੋਂ ਬਾਅਦ ਮਰੀਜ਼ ਦੇ ਘਰਵਾਲੇ ਉਸ ਨੂੰ ਚੰਡੀਗੜ੍ਹ ਪੀ.ਜੀ.ਆਈ. ਲੈ ਕੇ ਗਏ, ਜਿੱਥੇ ਇਲਾਜ ਤੋਂ ਬਾਅਦ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਗਿਆ

ਡਾਕਟਰਾਂ ਦੀ ਇਸ ਵੱਡੀ ਲਾਪ੍ਰਵਾਹੀ ਨੂੰ ਦੇਖਦਿਆਂ ਪਿੰਡ ਦੀ ਪੰਚਾਇਤ ਅਤੇ ਬਹਾਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਪੱਕਾ ਧਰਨਾ ਦਿੱਤਾ। ਬਹਾਦਰ ਸਿੰਘ ਖੁਦ ਵੀ ਇਸ ਧਰਨੇ ‘ਚ ਸ਼ਾਮਲ ਹਨ। ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਥਾਣਾ ਇੰਚਾਰਜ ਮਾਡਲ ਟਾਊਨ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਬਹਾਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ

Back to top button