ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਉਨ੍ਹਾਂ ਨਾਲ ਵਿਵਾਦ ਹੋਇਆ ਹੈ। ਦਰਅਸਲ ਚੰਨੀ ਹਾਲ ਹੀ ‘ਚ ਹਿਮਾਚਲ ਪ੍ਰਦੇਸ਼ ਦੇ ਦੌਰੇ ‘ਤੇ ਸਨ।ਇੱਥੇ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਸੁੱਖੂ ਨੇ ਚੰਨੀ ਨੂੰ ਸ਼ਾਲ ਅਤੇ ਟੋਪੀ ਪਹਿਨਾਈ। ਪਰ ਚੰਨੀ ਨੇ ਦਸਤਾਰ ਉਪਰ ਹਿਮਾਚਲੀ ਟੋਪੀ ਪਾ ਦਿੱਤੀ। ਇਸ ਤੋਂ ਬਾਅਦ ਮਾਮਲੇ ਨੇ ਧਾਰਮਿਕ ਰੰਗ ਲੈ ਲਿਆ ਅਤੇ ਸਿੱਖ ਜਥੇਬੰਦੀਆਂ ਨੇ ਆਪਣਾ ਵਿਰੋਧ ਅਤੇ ਇਤਰਾਜ਼ ਪ੍ਰਗਟਾਉਣਾ ਸ਼ੁਰੂ ਕਰ ਦਿੱਤਾ।
ਚਰਨਜੀਤ ਸਿੰਘ ਚੰਨੀ ਦੀ ਦਸਤਾਰ ‘ਤੇ ਹਿਮਾਚਲੀ ਟੋਪੀ ਲਗਾਉਣ ਦੇ ਇਸ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਚੰਨੀ ਦੀ ਇੱਕ ਕਥਿਤ ਆਡੀਓ ਰਿਕਾਰਡਿੰਗ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।