

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀਆਂ ਈ-ਮੇਲ ਰਾਹੀਂ ਦਿੱਤੀਆਂ ਗਈਆਂ ਹਨ। ਧਮਕੀ ਤੋਂ ਬਾਅਦ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਵਰਨਣਯੋਗ ਹੈ ਕਿ ਅੱਜ ਸਵੇਰੇ ਬਲਕੌਰ ਸਿੰਘ ਨੇ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਬਰਸੀ 19 ਮਾਰਚ ਨੂੰ ਮਨਾਉਣ ਦਾ ਐਲਾਨ ਕੀਤਾ ਸੀ।

ਫਿਲਹਾਲ ਪੁਲਿਸ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੂੰ ਦਿੱਤੀ ਗਈ ਧਮਕੀ ਬਾਰੇ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕਰ ਰਹੀ ਹੈ। ਪਰ ਜਾਣਕਾਰੀ ਮਿਲ ਰਹੀ ਹੈ ਕਿ ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਹੈ। ਇਸ ਘਟਨਾ ਦੇ ਬਾਅਦ ਤੋਂ ਪੰਜਾਬ ਅਤੇ ਦਿੱਲੀ ਪੁਲਿਸ ਦਾ ਕ੍ਰਾਈਮ ਸੈੱਲ ਦੋਵੇਂ ਸਰਗਰਮ ਹੋ ਗਏ ਹਨ।
ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਸ ਈ-ਮੇਲ ‘ਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਇਲਾਵਾ ਸਲਮਾਨ ਖਾਨ ਦਾ ਨਾਂ ਵੀ ਹੈ। ਇਸ ਈ-ਮੇਲ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਈ ਇੱਕ ਸਲਾਹ ਦਿੱਤੀ ਗਈ ਹੈ। ਉਸ ਨੂੰ ਵਾਰ-ਵਾਰ ਲਾਰੈਂਸ ਦੇ ਨਾਂ ਦਾ ਜ਼ਿਕਰ ਨਾ ਕਰਨ ਲਈ ਕਿਹਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਈ-ਮੇਲ ਤੋਂ ਬਾਅਦ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਨੇ ਮਿਲ ਕੇ ਰਾਜਸਥਾਨ ਵਿੱਚ ਛਾਪੇਮਾਰੀ ਕੀਤੀ।

One Comment