
ਅਨੰਦਪੁਰ ਸਾਹਿਬ ਹੋਲਾ ਮਹੱਲਾ ‘ਤੇ ਜ਼ਿਲ੍ਹਾ ਕਪੂਰਥਲਾ ਤੋਂ ਗਏ ਦੋ ਨੌਜਵਾਨਾਂ ਦੇ ਦਰਿਆ ਵਿਚ ਡੁੱਬ ਜਾਣ ਦੀ ਖ਼ਬਰ ਪ੍ਰਪਾਤ ਹੋਈ ਹੈ। ਜਿਨ੍ਹਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਗੋਤਾਖੋਰਾਂ ਦੀ ਮਦਦ ਨਾਲ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ |
ਮਿਲੀ ਜਾਣਕਾਰੀ ਅਨੁਸਾਰ ਸਿਮਰਨ ਸਿੰਘ ਪੁੱਤਰ ਆਲਮ ਸਿੰਘ ਵਾਸੀ ਕੈਂਪਪੁਰਾ ਕਪੂਰਥਲਾ ਤੇ ਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਇੱਬਣ ਜ਼ਿਲ੍ਹਾ ਕਪੂਰਥਲਾ ਜੋ ਕਿ ਹੋੱਲਾ ਮਹੱਲਾ ‘ਤੇ ਅਨੰਦਪੁਰ ਸਾਹਿਬ ਗਏ ਹੋਏ ਸਨ। ਉਨ੍ਹਾਂ ਦੇ ਇਕ ਸਾਥੀ ਕਨਵਰ ਸਿੰਘ ਨੇ ਫੋਨ ‘ਤੇ ਦੱਸਿਆ ਕਿ ਉਕਤ ਦੋਵੇਂ ਨੌਜਵਾਨ ਦੇਰ ਰਾਤ ਬਾਥਰੂਮ ਜਾਣ ਤੋਂ ਬਾਅਦ ਹੱਥ ਧੋਣ ਲੱਗੇ ਤਾਂ ਸਿਮਰਨ ਸਿੰਘ ਦਾ ਅਚਾਨਕ ਪੈਰ ਫਿਸਲਣ ਕਾਰਨ ਉਹ ਦਰਿਆ ਵਿਚ ਡਿੱਗ ਗਿਆ ਜਿਸ ਨੂੰ ਬਚਾਉਣ ਲਈ ਬੀਰ ਸਿੰਘ ਗਿਆ ਤਾਂ ਉਹ ਵੀ ਦਰਿਆ ਵਿਚ ਡੁੱਬ ਗਿਆ।