ਮਾਨ-ਕੇਜਰੀਵਾਲ ਪਹੁੰਚੇ ਡੇਰਾ ਸੱਚਖੰਡ ਬੱਲਾਂ: ਖੋਜ ਕੇਂਦਰ ਲਈ 25 ਕਰੋੜ ਦਿੱਤੇ
ਜਲੰਧਰ / ਐਸ ਐਸ ਚਾਹਲ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿਚ ਬੱਝ ਗਏ। ਉਹਨਾਂ ਦਾ ਵਿਆਹ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਹੋਇਆ। ਕੈਬਨਿਟ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੇ ਵਿਆਹ ਸਮਾਗਮ ‘ਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਦੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਸਤਲੁਜ ਸਦਨ ਪਹੁੰਚੇ ਜਿੱਥੇ ਉਹਨਾਂ ਨੇ ਪਰਿਵਾਰ ਨੂੰ ਮੁਬਾਰਕਾਂ ਦਿੱਤੀਆਂ। ਉੱਥੇ ਹੀ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ।
ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ। ਇੱਥੇ ਉਨ੍ਹਾਂ ਖੋਜ ਕੇਂਦਰ ਲਈ 25 ਕਰੋੜ ਰੁਪਏ ਸੌਂਪੇ। ਡੇਰਾ ਸੱਚਖੰਡ ਬੱਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਚਖੰਡ ਬੱਲਾ ਦੀ ਧਰਤੀ ਬਹੁਤ ਪਵਿੱਤਰ ਹੈ। ਉਨ੍ਹਾਂ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਕਹਿੰਦੇ ਸਨ ਕਿ ਸਿੱਖਿਆ ਤੋਂ ਬਿਨਾਂ ਕੋਈ ਵੀ ਦੇਸ਼ ਤਰੱਕੀ ਨਹੀਂ ਕਰ ਸਕਦਾ। ਅੱਜ ਇੱਥੇ ਆਉਣ ਦਾ ਮੁੱਖ ਮਕਸਦ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਆਦਿ ਨੂੰ ਉਤਸ਼ਾਹਿਤ ਕਰਨਾ ਹੈ।
ਸਰਕਾਰ ਸਿੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਖੋਜ ਕੇਂਦਰ ਦੀ ਅਦਾਇਗੀ ਵੀ ਜਲੰਧਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਖਾਤੇ ਵਿੱਚ ਆ ਗਈ ਹੈ। ਪਿਛਲੀਆਂ ਸਰਕਾਰਾਂ ਨੇ ਆਪਣਾ ਹੀ ਲੁੱਟਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਪਿਛਲੀਆਂ ਸਰਕਾਰਾਂ ਨੇ ਧੋਖਾ ਕੀਤਾ ਹੈ। ਪੰਜਾਬ ਵਿੱਚ ਹੁਣ ਵੱਡਾ ਵਿਅਕਤੀ ਉਹ ਹੈ ਜਿਸਦਾ ਬੱਚਾ ਵੱਧ ਪੜ੍ਹਿਆ-ਲਿਖਿਆ ਹੋਵੇ। ਪੰਜਾਬ ‘ਚ ਪੜ੍ਹੇ-ਲਿਖੇ ਬੱਚਿਆਂ ਦੇ ਪਰਿਵਾਰਾਂ ‘ਤੇ ਹੁਣ ਪੈਸੇ ਦਾ ਦਬਦਬਾ ਨਹੀਂ ਰਹੇਗਾ।