ਮਨੀਲਾ ਵਿਚ ਪੰਜਾਬੀ ਜੋੜੇ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ।
ਮ੍ਰਿਤਕਾਂ ਦੀ ਪਛਾਣ ਸੁਖਵਿੰਦਰ ਸਿੰਘ ਬਿੰਦਾ (41) ਪੁੱਤਰ ਸੰਤੋਖ ਸਿੰਘ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ (33) ਪੁੱਤਰੀ ਗੁਰਦਾਵਰ ਸਿੰਘ ਲੰਬੜਦਾਰ ਵਾਸੀ ਪਿੰਡ ਚਚਰਾੜੀ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਇਸ ਖ਼ਬਰ ਤੋਂ ਬਾਅਦ ਇਹਨਾਂ ਦੇ ਜੱਦੀ ਪਿੰਡ ਵਿਚ ਸੋਗ ਦੀ ਲਹਿਰ ਹੈ। ਸੁਖਵਿੰਦਰ ਸਿੰਘ ਅਤੇ ਕਿਰਨਦੀਪ ਕੌਰ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ।
ਮਿਲੀ ਜਾਣਕਾਰੀ ਮੁਤਾਬਕ ਪਤੀ-ਪਤਨੀ ਦਾ ਮਨੀਲਾ ਵਿਖੇ 25 ਮਾਰਚ ਰਾਤ ਨੂੰ ਉਹਨਾਂ ਦੇ ਘਰ ਅੰਦਰ ਹੀ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।