
ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਇਸ ਦੌਰਾਨ ਖਬਰਾਂ ਆ ਰਹੀਆਂ ਸਨ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।
ਪਿਛਲੇ ਕੁਝ ਦਿਨਾਂ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਚਰਚੇ ਚੱਲ ਰਹੇ ਸਨ। ਇਸ ਦੌਰਾਨ ਚੰਨੀ ਨੇ ਦੱਸਿਆ ਕਿ ਇਹ ਸਭ ਅਫਵਾਹ ਹੈ, ਉਹ ਕਾਂਗਰਸ ਦੇ ਵਫਾਦਾਰ ਸਿਪਾਹੀ ਹਨ।ਉਨ੍ਹਾਂ ਨੇ ਸਪਸ਼ਟ ਕੀਤਾ ਕਿ ਉਹ ਕਾਂਗਰਸ ਵਿਚ ਹੀ ਰਹਿਣਗੇ।