
ਜਲੰਧਰ ਦੀ ਜਿਮਨੀ ਚੋਣ ਤੋਂ ਪਹਿਲਾਂ ਹਲਕਾ ਸ਼ਾਹਕੋਟ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਮਰਜੀਤ ਸਿੰਘ ਥਿੰਦ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ।
ਇਸ ਮੌਕੇ ਭਾਜਪਾ ਦੇ ਪੰਜਾਬ ਪ੍ਰਭਾਰੀ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਬੁਲਾਰਾ ਆਰ.ਪੀ ਸਿੰਘ, ਮਨਜਿੰਦਰ ਸਿੰਘ ਸਿਰਸਾ, ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ, ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਮੁੱਚੀ ਸੂਬਾ ਲੀਡਰਸ਼ਿਪ ਨੇ ਡਾ. ਅਮਰਜੀਤ ਸਿੰਘ ਥਿੰਦ ਦਾ ਭਾਜਪਾ ਵਿਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ








