
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਵਿਦਾਈ ਦੇ ਲਈ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਵੀ ਪਹੁੰਚੇ । ਬੀਤੇ ਦਿਨ ਜਿੱਥੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਪਹੁੰਚੇ ਸਨ । ਉੱਥੇ ਹੀ ਅੱਜ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਦੇ ਲਈ ਪਦਮ ਸ਼੍ਰੀ ਹੰਸ ਰਾਜ ਹੰਸ ਸਣੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਨ ਦੇ ਲਈ ਵੱਖ-ਵੱਖ ਸਿਆਸੀ ਦਲਾਂ ਦੇ ਆਗੂ ਵੀ ਪਹੁੰਚੇ । ਜਿਸ ‘ਚ ਜੇ ਪੀ ਨੱਢਾ, ਉਮਰ ਅਬਦੁੱਲਾ, ਮਨੋਰੰਜਨ ਕਾਲੀਆ, ਦੀਪੇਂਦਰ ਹੁੱਡਾ ਸਣੇ ਕਈ ਹਸਤੀਆਂ ਸ਼ਾਮਿਲ ਸਨ ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਦੇ ਕਾਰਨ ਪੂਰਾ ਬਾਦਲ ਪਰਿਵਾਰ ਭਾਵੁਕ ਨਜ਼ਰ ਆਇਆ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਨੂੰ ਅੰਤਿਮ ਵਿਦਾਈ ਦੇਣ ਲੱਗਿਆਂ ਉਨ੍ਹਾਂ ਨੂੰ ਜੱਫੀ ਪਾ ਕੇ ਰੋਂਦੇ ਹੋਏ ਨਜ਼ਰ ਆਏ । ਬੀਬੀ ਹਰਸਿਮਰਤ ਕੌਰ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਭਾਵੁਕ ਹੋ ਗਏ ।
ਰਾਗੀ ਸਿੰਘਾਂ ਦੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਇਸ ਮੌਕੇ ਵੱਡੀ ਗਿਣਤੀ ‘ਚ ਅਕਾਲੀ ਦਲ ਦੇ ਆਗੂਆਂ ਦੇ ਨਾਲ-ਨਾਲ ਆਮ ਲੋਕ ਵੀ ਆਪਣੇ ਮਹਿਬੂਬ ਨੇਤਾ ਦੇ ਅੰਤਿਮ ਦਰਸ਼ਨ ਅਤੇ ਸ਼ਰਧਾਂਜਲੀ ਦੇਣ ਦੇ ਲਈ ਪਹੁੰਚੇ ਹੋਏ ਸਨ ।